ਪੰਜਾਬ

punjab

ETV Bharat / city

ਸੁਖਬੀਰ ਬਾਦਲ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼ - Sukhbir Badal latest news

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਸਬੰਧੀ ਸੂਤਰਾਂ ਤੋਂ ਜਾਣਕਾਰੀ ਹਾਸਿਲ ਹੋਈ ਹੈ। ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ (kotkapura firing case) ਵਿੱਚ ਐਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਸੀ।

Sukhbir Badal not to appear before SIT
ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣ ਸੁਖਬੀਰ

By

Published : Aug 30, 2022, 10:22 AM IST

Updated : Aug 30, 2022, 10:41 AM IST

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।

ਸੂਤਰਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਅੱਜ ਜ਼ੀਰਾ ਪਹੁੰਚਣਗੇ। ਨੈਸ਼ਨਲ ਹਾਈਵੇ ਜਾਮ ਕਰਨ ਦੇ ਮਾਮਲੇ ਵਿੱਚ ਉਹ ਜ਼ੀਰਾ ਅਦਾਲਤ ਵਿੱਚ ਪੇਸ਼ ਭੁਗਤਣਗੇ। ਦੂਜੇ ਪਾਸੇ ਸੁਤਰਾਂ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਵਾਲਾ ਦਿੱਤਾ ਸੀ ਕਿ ਐਸਆਈਟੀ ਵੱਲੋਂ ਜਾਰੀ ਕੀਤਾ ਗਿਆ ਸੰਮਨ ਉਨ੍ਹਾਂ ਨੂੰ ਨਹੀਂ ਮਿਲਿਆ ਹੈ।

ਕਾਬਿਲੇਗੌਰ ਹੈ ਕਿ 2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੰਮਨ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਯਾਨੀ ਅੱਜ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਗਿਆ

ਇਹ ਸੀ ਮਾਮਲਾ ?:ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

ਇਹ ਵੀ ਪੜੋ:ਮਨੀਸ਼ ਸਿਸੋਦੀਆ ਦੇ ਲਾਕਰ ਦੀ ਜਾਂਚ ਲਈ ਅੱਜ ਪਹੁੰਚੇਗੀ CBI, ਆਪ ਅਤੇ ਭਾਜਪਾ ਦੇ ਵਿਧਾਇਕਾਂ ਦਾ ਪ੍ਰਦਰਸ਼ਨ ਜਾਰੀ

Last Updated : Aug 30, 2022, 10:41 AM IST

ABOUT THE AUTHOR

...view details