ਚੰਡੀਗੜ੍ਹ:2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ।
ਪਹਿਲਾਂ ਵੀ ਕੀਤੀ ਜਾ ਚੁੱਕੀ ਹੈ ਪੁੱਛਗਿੱਛ: ਦੱਸ ਦਈਏ ਕਿ ਕੋਟਕਪੂਰਾ ਵਿੱਚ ਬੇਅਦਬੀ ਮਾਮਲੇ ਵਿੱਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੁਖਬੀਰ ਬਾਦਲ ਉਸ ਸਮੇਂ ਦੇ ਉੱਪ ਮੁੱਖ ਮੰਤਰੀ ਸੀ ਅਤੇ ਗ੍ਰਹਿ ਵਿਭਾਗ ਵੀ ਉਨ੍ਹਾਂ ਦੇ ਕੋਲ ਹੀ ਸੀ। ਉਸ ਸਮੇਂ ਪ੍ਰਦਰਸ਼ਨਕਾਰੀਆਂ ਉੱਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਤਾਂ ਪੁਲਿਸ ਨੂੰ ਇਸ ਸਬੰਧੀ ਹੁਕਮ ਕਿਸਨੇ ਦਿੱਤੇ ਇਸ ਸਬੰਧੀ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਸਬੰਧੀ ਪਹਿਲਾਂ ਵੀ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।