ਚੰਡੀਗੜ੍ਹ: ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਪ੍ਰਤੀ ਬਿਆਨ ਦੇਣ ਤੋਂ ਬਾਅਦ ਕਸੂਤੇ ਫਸਦੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦੇ ਬਿਆਨ ਦੀ ਨਿਖੇਧੀ ਕੀਤੀ ਜਿਸਤੋਂ ਬਾਅਦ ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ ਪਰ ਹੁਣ ਇਸ ਬਿਆਨ 'ਤੇ ਸਿਆਸਤ ਵੀ ਸਿਖ਼ਰਾਂ 'ਤੇ ਦਿਖਾਈ ਦੇ ਰਹੀ ਹੈ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸੁਖਬੀਰ ਬਾਦਲ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਪਹਿਲਾਂ ਤਾਂ ਕਿਸਾਨਾਂ ਨੂੰ ਧਮਕਿਆਂ ਦਿੰਦਾ ਸੀ ਹੁਣ ਗੱਲ ਕਰਨ ਲਈ ਤਿਆਰ ਹੈ। ਵੇਰਕਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਪੂਰਾ ਪਰਿਵਾਰ ਖੇਤੀ ਬਿੱਲ ਪਾਸ ਕਰਵਾਉਣ ਲਈ ਜ਼ਿੰਮੇਵਾਰ ਹੈ, ਸੁਖਬੀਰ ਬਾਦਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਨਾਲ ਹੀ ਕਿਹਾ ਕਿ ਬਾਦਲ ਪਰਿਵਾਰ ਨੂੰ ਕਿਸਾਨਾਂ ਲਈ ਪ੍ਰਧਾਨ ਮੰਤਰੀ ਮੋਦੀ ਦੇ ਘਰ ਅੱਗੇ ਲਗਾਉਣਾ ਚਾਹਿਦਾ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਜਿਸਨੂੰ ਦੇਖਦੇ ਹੋਏ ਹਰ ਸਿਆਸੀ ਪਾਰਟੀ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ। ਅਕਾਲੀ ਦਲ ਵੱਲੋਂ 100 ਦਿਨਾਂ 'ਚ 100 ਹਲਕਿਆਂ 'ਚ ਜਾਕੇ 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਦੌਰਾ ਕੀਤਾ ਜਾ ਰਿਹਾ ਹੈ ਪਰ ਜਿਵੇਂ ਹੀ ਅਕਾਲੀ ਦਲ ਸਰਗਰਮ ਹੈ ਓਵੇਂ ਹੀ ਕਿਸਾਨਾਂ ਦਾ ਪਾਰਾ ਵੀ ਸੱਤਵੇਂ ਅਸਮਾਨ 'ਤੇ ਪਹੁੰਚਿਆ ਹੋਇਆ ਹੈ। ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਵੀ ਮੋਗੇ 'ਚ ਸੁਖਬੀਰ ਬਾਦਲ ਦਾ ਵਿਰੋਧ ਹੋਇਆ ਸੀ ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਜਬਰਦਸਤ ਝੜਪ ਹੋਈ ਸੀ। ਪੁਲਿਸ ਨੇ 17 ਕਿਸਾਨਾਂ ਦੇ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।