ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਨੇ ਦਿੱਲੀ ਚਲੋ ਅੰਦੋਲਨ ਤਹਿਤ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਬਾਰਡਰ 'ਤੇ ਹੀ ਰੋਕ ਲਿਆ ਹੈ। ਸ਼ੰਭੂ, ਖਨੌਰੀ ਸਮੇਤ ਚੀਕਾ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਣਾਅ ਬਣਿਆ ਹੋਇਆ ਹੈ। ਹਰਿਆਣਾ ਸਰਕਾਰ ਦੇ ਇਸ ਰਵੱਈਏ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਿੰਦਾ ਕੀਤੀ ਹੈ।
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਨੂੰ ਸੁਖਬੀਰ ਬਾਦਲ ਨੇ ਦੱਸਿਆ ਪੰਜਾਬ ਦਾ 26/11 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਜਾਣ ਰਾਹੇ ਕਿਸਾਨਾਂ 'ਤੇ ਹਰਿਆਣਾ ਸਰਕਾਰ ਦੇ ਤਸ਼ੱਦਦ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧ ਦੀ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦਾ 26/11 ਹੈ। ਅਸੀਂ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੇ ਅੰਤ ਦੇ ਗਵਾਹ ਹਾਂ।'' ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਨੂੰ ਦਬਾਉਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਵਲੋਂ ਵਰਤੇ ਜਾ ਰਹੇ ਹੱਥਕੰਡਿਆਂ ਦਾ ਵਿਰੋਧ ਕਰਦਾ ਹੈ।
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਨੂੰ ਸੁਖਬੀਰ ਬਾਦਲ ਨੇ ਦੱਸਿਆ ਪੰਜਾਬ ਦਾ 26/11
ਆਪਣੇ ਇੱਕ ਟਵੀਟ ਸੁਨੇਹੇ ਰਾਹੀ ਸੁਖਬੀਰ ਬਾਦਲ ਨੇ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਨਾਲ ਬੁਛਾੜਾਂ ਕਰਕੇ ਉਨ੍ਹਾਂ 'ਤੇ ਧੱਕੇਸ਼ਾਹੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ।
ਬਾਦਲ ਨੇ ਇਸ ਬਾਰੇ 'ਚ ਇਕ ਹੋਰ ਟਵੀਟ ਕੀਤਾ ਅਤੇ ਲਿਖਿਆ, ''ਅੱਜ ਪੰਜਾਬ ਦਾ 26/11 ਹੈ। ਅਸੀਂ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੇ ਅੰਤ ਦੇ ਗਵਾਹ ਹਾਂ।'' ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਨੂੰ ਦਬਾਉਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਵਲੋਂ ਵਰਤੇ ਜਾ ਰਹੇ ਹੱਥਕੰਡਿਆਂ ਦਾ ਵਿਰੋਧ ਕਰਦਾ ਹੈ।