ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਣੀ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਕੇਂਦਰੀ ਜਲ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਵੀ ਸਥਿਤੀ ਦੀ ਗੰਭੀਰਤਾ ਬਾਰੇ ਜਾਣੂ ਕਰਵਾਇਆ ਜਾਵੇਗਾ।
ਪਾਣੀ ਦੇ ਮੁੱਦੇ ਨੂੰ ਲੈ ਕੇ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ ਸੁਖਬੀਰ ਬਾਦਲ - sukhbir badal
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਣੀ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਣਗੇ। ਇਸ ਮੌਕੇ ਕੇਂਦਰੀ ਜਲ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਵੀ ਸਥਿਤੀ ਦੀ ਗੰਭੀਰਤਾ ਬਾਰੇ ਜਾਣੂ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਐਤਵਾਰ ਨੂੰ ਨਵੀਂ ਦਿੱਲੀ ਵਿਖੇ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਅੰਤਰ ਰਾਜ ਦਰਿਆ ਦੇ ਪਾਣੀ ਦੇ ਝਗੜਿਆਂ ਦੇ (ਸੋਧ) ਬਿੱਲ 2019 ਨੂੰ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਦੱਸਿਆ ਹੈ। ਅਕਾਲੀ ਦਲ ਨੇ ਇਸ ਬੈਠਕ ਤੋਂ ਬਾਅਦ ਦੱਸਿਆ ਕਿ ਪਾਰਟੀ ਦਾ ਇੱਕ ਵਫਦ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਭਲਕੇ ਪੀਐਮ ਮੋਦੀ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਬਾਰੇ ਜਾਣੂ ਕਰਵਾਏਗਾ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਰਾਖੀ ਕਰ ਰਹੀ ਹੈ ਤੇ ਉਹ ਇਸੇ ਤਰ੍ਹਾਂ ਪਾਣੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇਸ਼ ਦੇ ਕਿਸੇ ਵੀ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਨਹੀਂ ਦੇਵੇਗੀ ਕਿਉਂਕਿ ਪੰਜਾਬ ਕੋਲ ਦੇਣ ਲਈ ਵਾਧੂ ਪਾਣੀ ਨਹੀਂ ਹੈ।