ਸੁਖਬੀਰ ਬਾਦਲ ਨੇ ਪੀਐੱਮ ਮੋਦੀ ਨੂੰ ਲਿਖਿਆ ਪੱਤਰ, ਧਰਮੀ ਫ਼ੌਜੀਆਂ ਦੀਆਂ ਸਹੂਲਤਾਂ ਨੂੰ ਕੀਤਾ ਜਾਵੇ ਬਹਾਲ - sukhbir badal writes letter to PM modi
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਹੈ ਕਿ 1984 ਵਿੱਚ ਦਰਬਾਰ ਸਾਹਿਬ ਉੱਤੇ ਹੋਏ ਫ਼ਜੀ ਹਮਲੇ ਤੋਂ ਬਾਅਦ ਜੋ ਸਿੱਖ ਫ਼ੌਜੀ ਰੋਸ ਮਗਰੋਂ ਫ਼ੌਜ ਛੱਡ ਗਏ ਸਨ। ਉਨ੍ਹਾਂ ਫ਼ੌਜੀਆਂ ਨੂੰ ਐਕਸ ਸਰਵਿਸਮੈਨ ਦਾ ਦਰਜਾ ਅਤੇ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ।
ਫ਼ੋਟੋ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਸੁਖਬੀਰ ਬਾਦਲ ਨੇ 1984 ਵਿੱਚ ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਹੋਏ ਫ਼ੌਜੀ ਹਮਲੇ ਤੋਂ ਬਾਅਦ 309 ਸਿੱਖ ਫ਼ੌਜੀ ਜੋ ਰੋਸ ਕਰਕੇ ਮਗਰੋਂ ਫੌਜ ਛੱਡ ਗਏ ਸਨ, ਉਨ੍ਹਾਂ ਨੂੰ ਐਕਸ ਸਰਵਿਸਮੈਨ ਦਾ ਦਰਜਾ ਅਤੇ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਹੈ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਫ਼ੌਜੀਆਂ 'ਤੇ ਲੱਗੇ ਦੋਸ਼ਾਂ ਨੂੰ ਹਟਾਇਆ ਜਾਵੇ।