ਪੰਜਾਬ

punjab

ETV Bharat / city

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ - Amrit Mahotsav of Freedom

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ (Sukhbir Badal wrote a letter to PM Modi ) ਲਿਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ
ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

By

Published : Aug 12, 2022, 7:02 AM IST

Updated : Aug 12, 2022, 7:11 AM IST

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ, ਜਿਸ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਜੋਂ ਵੀ ਮਨਾਇਆ ਜਾ ਰਿਹਾ ਹੈ, ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਇੱਕ ਅਪੀਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਚਿੱਠੀ ਲਿਖੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨਿੱਜੀ ਤੌਰ 'ਤੇ ਦਖਲਅੰਦਾਜ਼ੀ ਕਰ ਉਮਰ ਕੈਦ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।

ਇਹ ਵੀ ਪੜੋ:Weather Report: ਸੂਬੇ ਭਰ ਵਿੱਚ ਮੌਸਮ ਹੋਇਆ ਸਾਫ, ਜਾਣੋ ਹੁਣ ਕਦੋਂ ਪਵੇਗਾ ਮੀਂਹ

ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਚਨਬੱਧਤਾ ਜਤਾਈ ਸੀ, ਜਦੋਂ ਉਨ੍ਹਾਂ ਨੇ ਉਮਰ ਕੈਦ ਦੀ ਸਜ਼ਾ ਵੀ ਘਟਾ ਦਿੱਤੀ ਸੀ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।

ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਸਿੱਖ ਕੈਦੀਆਂ ਨੇ ਅਦਾਲਤਾਂ ਵੱਲੋਂ ਨਿਰਧਾਰਤ ਸਜ਼ਾ ਪੂਰੀ ਕਰ ਲਈ ਹੈ, ਪਰ ਫਿਰ ਵੀ ਉਹ ਜੇਲ੍ਹਾਂ ਵਿੱਚ ਬੰਦ ਹਨ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਕੈਦ ਦੀ ਮਿਆਦ ਨਾਲੋਂ ਵੱਧ ਸਜਾ ਕੱਟ ਚੁੱਕੇ ਜਿਹਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

ਇਹ ਵੀ ਪੜੋ:ਮਿਲੋ ਇੱਕ ਅਜਿਹੀ ਲੜਕੀ ਨੂੰ ਜਿਸ ਨੇ ਪਰਿਵਾਰ ਦੀ ਦੇਖਭਾਲ ਲਈ ਬਦਲਿਆ ਆਪਣਾ ਰੂਪ

Last Updated : Aug 12, 2022, 7:11 AM IST

ABOUT THE AUTHOR

...view details