ਪੰਜਾਬ

punjab

ETV Bharat / city

ਪਾਕਿਸਤਾਨ ਰੇਲ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਪਾਕਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਰਕਾਰ ਮਨੁੱਖੀ ਰਹਿਤ ਫਾਟਕਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

Sukhbir badal statement on pakistan bus-train clash
ਪਾਕਿਸਤਾਨ ਬੱਸ ਦੀ ਟ੍ਰੇਨ ਨਾਲ ਟੱਕਰ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

By

Published : Jul 3, 2020, 6:38 PM IST

ਚੰਡੀਗੜ੍ਹ: ਪਾਕਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਰਕਾਰ ਮਨੁੱਖੀ ਰਹਿਤ ਫਾਟਕਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

ਵੇਖੋ ਵੀਡੀਓ

ਜਾਣਕਾਰੀ ਲਈ ਦੱਸ ਦਈਏ ਕਿ ਪਾਕਿਸਤਾਨ ਪੰਜਾਬ ਦੇ ਸ਼ੇਖੁਪੁਰਾ ਇਲਾਕੇ ਵਿੱਚ ਵੈਨ ਦੇ ਰੇਲ ਨਾਲ ਟਕਰਾਉਣ ਕਾਰਨ 29 ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਸ਼ਰਧਾਲੂ ਦੱਸੇ ਜਾ ਰਹੇ ਹਨ।

ਇਹ ਹਾਦਸਾ ਸ਼ਾਹ ਹੁਸੈਨ ਟ੍ਰੇਨ ਨਾਲ ਵੈਨ ਟਕਰਾਉਣ ਕਾਰਨ ਵਾਪਰਿਆ ਹੈ ਜਿਸ ਵਿੱਚ 29 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਹਨ, ਜ਼ਖ਼ਮੀਆਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।

ਇਹ ਵੀ ਪੜ੍ਹੋ: ਸ਼ਹੀਦ ਮਨਜਿੰਦਰ ਸਿੰਘ ਦੀ ਸ਼ਹਾਦਤ ਨੂੰ ਸਰਕਾਰ ਨੇ ਵਿਸਾਰਿਆ

ਸਥਾਨਕ ਮੀਡੀਆ ਮੁਤਾਬਕ, ਜ਼ਿਆਦਾਤਰ ਯਾਤਰੀ ਨਨਕਾਣਾ ਸਾਹਿਬ ਦੀ ਯਾਤਰਾ ਕਰ ਕੇ ਵਾਪਸ ਪਰਤ ਰਹੇ ਸਨ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਬਚਾਅ ਕਾਰਜ ਵਿੱਚ ਜੁਟ ਗਿਆ ਹੈ। ਜ਼ਖ਼ਮੀਆਂ ਅਤੇ ਮਰਨ ਵਾਲਿਆਂ ਨੂੰ ਨੇੜਲੇ ਹਸਪਤਾਲ ਲਜਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੇਖੁਪੁਰਾ ਰੇਲਵੇ ਕਰਾਸਿੰਗ 'ਤੇ ਵਾਪਰਿਆ ਜੋ ਕਿ ਮਾਨਵ ਰਹਿਤ ਕਰਾਸਿੰਗ ਸੀ ਜਿਸ ਤੋਂ ਬਾਅਦ ਰੇਲਵੇ ਵਿਭਾਗ ਨੇ ਡਵੀਜ਼ਨਲ ਇੰਜੀਨੀਅਰ ਨੂੰ ਬਰਖ਼ਾਸਤ ਕਰ ਦਿੱਤਾ ਹੈ।

ABOUT THE AUTHOR

...view details