ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਮੀਟਿੰਗ ਹੋਈ। ਪਾਰਟੀ ਦੀ ਕੋਰ ਕਮੇਟੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਭਲਕੇ ਦੁੁਪਹਿਰ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ। ਇਸ ਮਗਰੋਂ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਸ਼ੁਰੂ(Jail fill movement) ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ(Sukhbir Singh Badal) ਨੇ ਅੱਜ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ(Senior Leader Bikram Singh Majithia) ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਕੋਲ ਪੱਕੀ ਖ਼ਬਰ ਹੈ ਕਿ ਮੁੱਖ ਮੰਤਰੀ ਨੇ ਡੀ.ਜੀ.ਪੀ ਨੂੰ ਸਰਦਾਰ ਮਜੀਠੀਆ ਦੇ ਖਿਲਾਫ਼ ਝੂਠਾ ਕੇਸ ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ।
ਕਾਂਗਰਸੀਆਂ 'ਤੇ ਭੜਕੇ ਸੁਖਬੀਰ ਬਾਦਲ ਉਹਨਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਨਾਲ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਤੇ ਹੋਰ ਅਫ਼ਸਰ ਫੌਜਦਾਰੀ ਅਪਰਾਧ ਦੀ ਸਾਜ਼ਿਸ਼ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ’ਤੇ ਕੇਸ ਚਲਾਉਣਾ ਬਣਦਾ ਹੈ।
ਝੂਠੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਗਠਿਤ ਕੀਤਾ ਜਾਵੇਗਾ
ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ (Akali Dal and BSP alliance) ਸਰਕਾਰ ਬਣਨ ’ਤੇ ਸਾਰੇ ਝੂਠੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਗਠਿਤ ਕੀਤਾ ਜਾਵੇਗਾ ਤੇ ਉਹਨਾਂ ਮੰਗ ਵੀ ਕੀਤੀ ਕਿ ਨਸ਼ਿਆਂ ਦੇ ਸਾਰੇ ਕੇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।
'ਚੁਣੌਤੀ ਸਵੀਕਾਰ ਕਰਦੇ ਹਾਂ'
ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚੰਨੀ ਤੇ ਸਿੱਧੂ ਸਰਕਾਰ ਦੀ ਹਾਰ ਮੁਹਾਜ਼ ’ਤੇ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਕਾਲੀ ਆਗੂਆਂ ਦੇ ਖਿਲਾਫ ਬਦਲਾਖੋਰੀ ਕਰਨ ਦੇ ਦੌੜ ਵਿਚ ਇਕ ਦੂਜੇ ਨੂੰ ਨੀਵਾਂ ਵਿਖਾਉਣ ’ਤੇ ਤੁਲੇ ਹਨ। ਉਹਨਾਂ ਕਿਹਾ ਕਿ ਅਸੀਂ ਇਸਨੂੰ ਅਕਾਲੀ ਦਲ ਲਈ ਚੁਣੌਤੀ ਵਜੋਂ ਲੈਂਦੇ ਹਾਂ ਤੇ ਖੁੱਲ ਦਿਲੀ ਨਾਲ ਇਸਨੂੰ ਸਵੀਕਾਰ ਕਰਦੇ ਹਾਂ।
ਕਿਸਾਨਾਂ ਨੇ ਕੀਤੀ ਮਿਸਾਲ ਕਾਇਮ
ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਕਿਸੇ ਵੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕਿਸੇ ਵੀ ਪੁਲਿਸ ਥਾਣੇ ਵਿਚ ਮਜੀਠੀਆ ਖਿਲਾਫ ਕੋਈ ਕੇਸ ਦਰਜ ਨਹੀਂ ਹੈ। ਇਸ ਦੌਰਾਨ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਜਿੱਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਜਿੱਤ ਨੇ ਦੁਨੀਆਂ ਭਰ ਵਿਚ ਵਿਲੱਖਣ ਮਿਸਾਲ ਪੇਸ਼ ਕੀਤੀ ਹੈ, ਜਿਥੇ ਜਿੱਤ ਦਾ ਟੀਚਾ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਅਕਾਲੀ ਦਲ ਦੀ ਗੱਲ ਸੁਣੀ ਹੁੰਦੀ ਤਾਂ ਫਿਰ ਇਹ ਦਿਨ ਨਾ ਵੇਖਣੇ ਪੈਂਦੇ।
ਕਿਸਾਨਾਂ ਲਈ ਕੀਤੀ ਅਪੀਲ
ਉਹਨਾਂ ਨੇ ਕਿਸਾਨ ਅੰਦੋਲਨ(Peasant movement) ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani Gurdwara Parbandhak Committee) ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(Delhi Sikh Gurdwara Management Committee) ਵੱਲੋਂ ਪਾਏ ਯੋਗਦਾਨ ਨੂੰ ਵੀ ਚੇਤੇ ਕੀਤਾ। ਮੰਗ ਕੀਤੀ ਕਿ ਕੇਂਦਰ ਸਰਕਾਰ ਐਮ ਐਸ ਪੀ(MSP) ਨੂੰ ਕਾਨੂੰਨੀ ਹੱਕ ਬਣਾਵੇ ਤੇ ਕਿਸਾਨ ਖਿਲਾਫ ਸੰਘਰਸ਼ ਦੌਰਾਨ ਦਰਜ ਹੋਏ ਸਾਰੇ ਕੇਸ ਵਾਪਸ ਲਵੇ।
ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜ੍ਹੀਆ, ਸਿਕੰਦਰ ਸਿੰਘ ਮਲੁਕਾ, ਸੁਰਜੀਤ ਸਿੰਘ ਰੱਖੜਾ, ਬਲਦੇਵ ਮਾਨ, ਸ਼ਰਨਜੀਤ ਸਿੰਘ ਢਿੱਲੋਂ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਭਾਗ ਲਿਆ।
ਇਹ ਵੀ ਪੜ੍ਹੋ: ਧਰਨੇ ’ਤੇ ਅਧਿਆਪਕ ਦੱਸ ਦੇਣਗੇ ਕੇਜਰੀਵਾਲ ਨੂੰ ਪੰਜਾਬ ਦੇ ਸਕੂਲਾਂ ਦਾ ਹਾਲ:ਸਿਸੋਦੀਆ