ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਤੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ 'ਚ ਲਿਖਿਆ ਕਿ ਇਹ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਨੇ ਬਜਟ ਸੈਸ਼ਨ ਦੌਰਾਨ ਸਰਕਾਰ ਦੀਆਂ ਨਿਕਾਮੀਆਂ ਨੂੰ ਛੁਪਾਉਣ ਲਈ ਮੀਡੀਆ ਨੂੰ ਘੇਰਨ ਦੀ ਰਣਨੀਤੀ ਅਪਣਾਈ ਹੈ।
ਉਨ੍ਹਾਂ ਲਿਖਿਆ ਕਿ ਬਜਟ ਸੈਸ਼ਨ ਦੀ ਮੀਡੀਆ ਕਵਰੇਜ ਦੀ ਆਗਿਆ ਦੇਣ ਤੋਂ ਭੱਜਣਾ ਨਹੀਂ ਚਾਹੀਦਾ। ਜੇ ਮੀਡੀਆ ਸੰਸਦ ਦੀ ਕਾਰਵਾਈ ਨੂੰ ਕਵਰ ਕਰ ਸਕਦਾ ਹੈ ਤਾਂ ਵਿਧਾਨ ਸਭਾ ਵਿੱਚ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ ?
ਸੁਖਬੀਰ ਨੇ ਟਵੀਟ ਕਰਕੇ ਸਰਕਾਰ ਨੂੰ ਘੇਰਿਆ ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਦੀ ਇਸ ਪਾਰੀ ਦਾ ਆਖ਼ਰੀ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। 8 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਤੀ ਸਾਲ 2021 ਤੇ 2022 ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਨੂੰ ਲੈ ਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੇ ਹੋਰ ਵਿਰੋਧੀ ਧਿਰਾਂ ਵੱਲੋਂ ਵੱਖ ਵੱਖ ਮੁੱਦਿਆਂ ਉਤੇ ਸਰਕਾਰ ਨੂੰ ਘੇਰਨ ਲਈ ਕਮਸ ਕਸੀ ਜਾ ਚੁੱਕੀ ਹੈ।
ਦੇਖਣਾ ਇਹ ਹੋਵੇਗਾ ਕਿ ਮਨਪ੍ਰੀਤ ਦਾ ਆਖ਼ਰੀ ਬਜਟ ਕਿੰਨਾ ਹੰਗਾਮੇ ਭਰਪੂਰ ਰਹੇਗਾ ਤੇ ਆਪਣੀ ਸਰਕਾਰ ਦੇ ਪਹਿਲੇ ਬਜਟ ਸੈਸ਼ਨ ਦੀ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਸਦਨ ਤੋਂ ਗ਼ੈਰ ਹਾਜ਼ਰ ਰਹਿਣਗੇ ਜਾਂ ਹਾਜ਼ਰ ਰਹਿ ਕੇ ਵਿਰੋਧੀ ਦੇ ਸਵਾਲਾਂ ਦਾ ਜਵਾਬ ਦੇਣਗੇ।