ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਆਪਣੀ ਨਵੀਂ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਨੂੰ ਬੁਖਾਰ ਤੇ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਸੀ। ਇਸ ਦੇ ਨਾਲ ਹੀ ਅਕਾਲੀ ਦਲ ਦੇ ਇੱਕ ਸਾਬਕਾ ਸੀਨੀਅਰ ਲੀਡਰ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਏ ਹਨ।
ਸੁਖਦੇਵ ਢੀਂਡਸਾ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ, ਘਰ 'ਚ ਖ਼ੁਦ ਨੂੰ ਕੀਤਾ ਕੁਆਰੰਟੀਨ - currently undergoing treatment
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾ ਵਾਇਰਸ ਦੀ ਮਾਰ ਹੇਠ ਆ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਖ਼ੁਦ ਨੂੰ ਕੁਆਰੰਟੀਨ ਕੀਤਾ ਹੋਇਆ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਦਿਆਂ ਦੱਸਿਆ ਸੀ ਕਿ ਮੌਨਸੂਨ ਇਜਲਾਸ ਦੌਰਾਨ ਮੁੱਖ ਮੰਤਰੀ ਦੋ ਵਿਧਾਇਕਾਂ ਨੂੰ ਮਿਲੇ ਸਨ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੇ 7 ਦਿਨਾਂ ਲਈ ਕੁਆਰੰਟੀਨ ਹੋਣ ਦਾ ਫੈਸਲਾ ਲਿਆ ਸੀ।
ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ ਤੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਵੀ ਕੋਰੋਨਾ ਪੌਜ਼ੀਟਿਵ ਆਏ ਹਨ, ਉਨ੍ਹਾਂ ਦਾ ਫ਼ਿਲਹਾਲ ਇਲਾਜ ਚੱਲ ਰਿਹਾ ਹੈ। ਜਦਕਿ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਸਿਹਤਯਾਬ ਹੋ ਚੁੱਕੇ ਹਨ।