ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੈਕਟਰ 40 ਸਥਿਤ ਗੁਰਦੁਆਰੇ ਵਿੱਚ ਬੈਠਕ ਕਰ ਅਕਾਲੀ ਦਲ ਚੰਡੀਗੜ੍ਹ ਦੇ ਵਰਕਰਾਂ ਅਤੇ SGPC ਮੈਂਬਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਪੋਸ਼ਾਕ ਮਾਮਲੇ 'ਚ ਸੁਖਬੀਰ ਦੋਸ਼ੀ ਪਾਇਆ ਜਾਂਦਾ ਤਾਂ ਪੰਥ ਚੋਂ ਛੇਕਿਆ ਜਾਵੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇ ਰਾਮ ਰਹੀਮ ਨੂੰ ਸਵਾਂਗ ਰਚਾਉਣ ਲਈ ਪੋਸ਼ਾਕ ਦੇਣ ਦੇ ਤੱਥ ਸਹੀ ਪਾਏ ਜਾਂਦੇ ਹਨ ਤਾਂ ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਪੰਥ ਚੋਂ ਛੇਕ ਦੇਣਾ ਚਾਹੀਦਾ ਹੈ
ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਮੁਆਫ਼ੀ ਮੰਗਣ ਦੇ ਮਾਮਲੇ ਨੂੰ ਲੈ ਕੇ ਵੀ ਨਿਸ਼ਾਨੇ ਸਾਧੇ।
ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚੇ ਮੈਜਿਸਟ੍ਰੇਟ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਕਿਉਂਕਿ ਸਰਕਾਰ ਵੱਲੋਂ ਹਿਦਾਇਤ ਹੈ ਕਿਸੇ ਵੀ ਸਮਾਗਮ ਵਿੱਚ ਜ਼ਿਆਦਾ ਇਕੱਠ ਨਾ ਕੀਤਾ ਜਾਵੇ ਅਤੇ ਨਾਲ ਹੀ ਸਿਆਸੀ ਪਾਰਟੀਆਂ ਨੂੰ ਪ੍ਰੈਸ ਕਾਨਫ਼ਰੰਸ ਕਰਨ 'ਤੇ ਵੀ ਪਾਬੰਧੀ ਲਾਈ ਗਈ ਹੈ। ਇਸ ਦੇ ਕਾਰਨ ਹੀ ਸੁਖਦੇਵ ਸਿੰਘ ਢੀਂਡਸਾ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।