ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ (sukhdev singh dhindsa corona positive) ਆਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਸੁਖਦੇਵ ਢੀਂਡਸਾ ਨੇ ਬੀਤੇ ਦਿਨੀਂ ਆਪਣੇ ਸੰਪਰਕ ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ।
ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ
ਵੀਡੀਓ ਜਾਰੀ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਪੀਐੱਮ ਮੋਦੀ ਦਾ ਪੰਜਾਬ ਆਉਣ ’ਤੇ ਨਿੱਘਾ ਸਵਾਗਤ ਕਰਦੇ ਹਨ। ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਲੋਕਾਂ ਦੇ ਅਤੇ ਕਿਸਾਨਾਂ ਦੇ ਮਸਲੇ ਹੱਲ ਹੋਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਲਿਖਤ ਤੌਰ ’ਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਚੁੱਕੇ ਹਨ। ਇਸ ਤੋਂ ਇਲਾਵਾ ਢੀਂਡਸਾ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਧਾਰਮਿਕ ਸਥਾਨ ਹੋਣ ਦੇ ਬਾਵਜੁਦ ਵੀ ਉੱਥੇ ਕੋਈ ਪੀਜੀਆਈ ਨਹੀਂ ਹੈ ਇਸ ਕਾਰਨ ਇੱਕ ਪੀਜੀਆਈ ਅੰਮ੍ਰਿਤਸਰ ਚ ਵੀ ਹੋਣਾ ਚਾਹੀਦਾ ਹੈ ਜਿਸ ਨਾਲ ਲੋਕਾਂ ਨੂੰ ਫਾਇਦਾ ਮਿਲੇਗਾ। ਨਾਲ ਹੀ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਸਮੇਂ ਬਰਬਾਦ ਹੋ ਰਿਹਾ ਹੈ ਪੰਜਾਬ ਨੂੰ ਬਚਾਉਣ ਲਈ ਅਸੀਂ ਸਾਰੇ ਰਲ ਮਿਲ ਕੇ ਕੋਸ਼ਿਸ਼ਾਂ ਕਰਦੇ ਹਾਂ।