ਪੰਜਾਬ

punjab

ETV Bharat / city

ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਰੰਧਾਵਾ ਉਪ ਮੁੱਖ ਮੰਤਰੀ ਨਿਯੁਕਤ - ਪੰਜਾਬ ਕਾਂਗਰਸ

ਸੀਨੀਅਰ ਕਾਂਗਰਸੀ ਆਗੂ ਪਵਨ ਬੰਸਲ ਨੇ ਟਵੀਟ ਕਰਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਅਤੇ ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਰੰਧਾਵਾ ਨੂੰ ਉਪ ਮੁੱਖ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ।

ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਰੰਧਾਵਾ ਉਪ ਮੁੱਖ ਮੰਤਰੀ ਨਿਯੁਕਤ
ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਰੰਧਾਵਾ ਉਪ ਮੁੱਖ ਮੰਤਰੀ ਨਿਯੁਕਤ

By

Published : Sep 20, 2021, 9:50 AM IST

Updated : Sep 20, 2021, 12:07 PM IST

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) 'ਚ ਪਿਛਲੇ ਕਈਂ ਮਹੀਨਿਆਂ ਤੋਂ ਚਲਦਾ ਆ ਰਿਹਾ ਕਲੇਸ਼, ਖ਼ਤਮ ਹੋ ਗਿਆ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ 24 ਘੰਟਿਆਂ ਅੰਦਰ ਹੀ ਕਾਂਗਰਸ (Congress) ਹਾਈਕਮਾਨ ਨੇ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਥਾਪਿਆ ਹੈ।

ਚੰਨੀ ਦੇ ਨਾਲ 2 ਉਪ ਮੁੱਖ ਮੰਤਰੀ ਵੀ ਲਾਏ ਗਏ ਹਨ। ਉਪ ਮੁੱਖ ਮੰਤਰੀ ਵਜੋਂ ਸੁਖਜਿੰਦਰ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੂੰ ਨਿਯੁਕਤ ਕੀਤਾ ਗਿਆ। ਇਹ ਦੋਵੇਂ ਆਗੂ ਉਪ ਮੁੱਖ ਮੰਤਰੀ ਵਜੋਂ ਅੱਜ ਹੀ ਸਹੁੰ ਚੁੱਕਣਗੇ।

ਸੀਨੀਅਰ ਕਾਂਗਰਸੀ ਆਗੂ ਪਵਨ ਬੰਸਲ ਨੇ ਟਵੀਟ ਕਰਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਅਤੇ ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਰੰਧਾਵਾ ਨੂੰ ਉਪ ਮੁੱਖ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ।

2 ਦਿਨਾਂ ਦੀਆਂ ਮੈਰਾਥਨ ਬੈਠਕਾਂ ਮਗਰੋਂ ਕਾਂਗਰਸ (Congress) ਨੇ ਐਤਵਾਰ ਦੇਰ ਸ਼ਾਮ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਦੇ ਨਾਂਅ ਦਾ ਐਲਾਨ ਕੀਤਾ।

ਚੰਨੀ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੇ ਅਹੁਦੇ ਦੀ ਸੰਹੁ ਚੁੱਕਣਗੇ।ਕਾਂਗਰਸ ਹਾਈ ਕਮਾਨ ਨੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਨਾਂਅ ਨੂੰ ਹਰੀ ਝੰਡੀ ਦੇ ਕੇ ਦਲਿਤ ਕਾਰਡ ਖੇਡਿਆ ਹੈ। ਚਰਚਾਵਾਂ ਇਹ ਵੀ ਸਨ, ਕਿ ਪੰਜਾਬ ਦੇ ਮੁੱਖ ਮੰਤਰੀ ਲਈ ਹਿੰਦੂ ਚਹਿਰੇ 'ਤੇ ਵਿਚਾਰ ਕੀਤਾ ਜਾ ਰਿਹੈ, ਫੇਰ ਗੱਲ ਸਿੱਖ ਚਿਹਰੇ ਦੀ ਵੀ ਹੋਈ, ਪਰ ਅਖੀਰ 'ਚ ਦਲਿਤ ਚਹਿਰੇ ਨੂੰ ਤਰਜੀਹ ਦਿੰਦਿਆਂ ਕਾਂਗਰਸ ਨੇ ਵੱਡਾ ਦਾਅ ਖੇਡਿਆ।

ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਮਦਾਸੀਆ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ। ਉਹ ਤਿੰਨ ਵਾਰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। 16 ਮਾਰਚ 2017 ਨੂੰ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਸੀ।

ਇਹ ਵੀ ਪੜ੍ਹੋ:ਚਰਨਜੀਤ ਸਿੰਘ ਚੰਨੀ ਅੱਜ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸੰਹੁ

ਇਸ ਤੋਂ ਪਹਿਲਾਂ ਚੰਨੀ ਕੌਂਸਲਰ ਵੀ ਰਹੇ ਜਿਸ ਤੋਂ ਉਨ੍ਹਾਂ ਦੀ ਸਿਆਸੀ ਸਫਰ ਦੀ ਸ਼ੁਰੂਆਤ ਹੋਈ। ਉਹ ਨਵਜੋਤ ਸਿੰਘ ਸਿੱਧੂ ਦੇ ਬਹੁਤ ਨੇੜਲੇ ਮੰਨੇ ਜਾਂਦੇ ਹਨ। 2007 ਵਿੱਚ ਉਹ ਪਹਿਲੀ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ ਤੇ ਲਗਾਤਾਰ ਤਿੰਨ ਵਾਰ ਆਪਣੇ ਹਲਕੇ ਤੋਂ ਵਿਧਾਇਕ ਬਣੇ ਹਨ। ਚਰਨਜੀਤ ਸਿੰਘ ਚੰਨੀ ਦਾ ਜਨਮ 1 ਮਾਰਚ 1963 ਨੂੰ ਹੋਇਆ ਸੀ। ਉਹ ਮੋਹਾਲੀ ਦੇ ਵਸਨੀਕ ਹਨ ਤੇ ਪੋਸਟ ਗ੍ਰੈਜੂਏਟ ਹਨ। ਚਰਨਜੀਤ ਚੰਨੀ ਹੈਂਡਬਾਲ ਦੇ ਖਿਡਾਰੀ ਵੀ ਰਹੇ ਹਨ ਅਤੇ ਤਿੰਨ ਵਾਰ ਯੂਨੀਵਰਸਿਟੀ ਗੋਲਡ ਮੈਡਲ ਜੇਤੂ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਸੁਖਜਿੰਦਰ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਨ ਦੀ ਚਰਚਾ ਚੱਲਦੀ ਰਹੀ। ਹਲਾਂਕਿ ਰਸਮੀ ਤੌਰ ਤੇ ਮੰਨ ਵੀ ਲਿਆ ਸੀ, ਪਰ ਸੂਤਰਾਂ ਅਨੁਸਾਰ ਕੱਲ੍ਹ ਸ਼ਾਮ ਨੂੰ ਚਰਨਜੀਤ ਚੰਨੀ ਨਿਯੁਕਤ ਕਰ ਦਿੱਤਾ। ਤੇ ਨਾਲ ਹੀ ਸੁਖਜਿੰਦਰ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਉਪ ਮੁੱਖ ਮੰਤਰੀ ਵਜੋਂ ਚੁਣੇ ਗਏ।

ਇਹ ਵੀ ਪੜ੍ਹੋ:Live Update: ਚਰਨਜੀਤ ਚੰਨੀ ਮੁੱਖ ਮੰਤਰੀ, ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਰੰਧਾਵਾ ਉਪ ਮੁੱਖ ਮੰਤਰੀ

Last Updated : Sep 20, 2021, 12:07 PM IST

ABOUT THE AUTHOR

...view details