ਚੰਡੀਗੜ੍ਹ : ਪੰਜਾਬ ਦੇ ਮੰਤਰੀਆਂ ਅਤੇ ਸੰਤਰੀਆਂ ਦਰਮਿਆਨ ਸ਼ੁਰੂ ਹੋਈ ਖਹਿਬਾਜ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਕੈਬਿਨੇਟ ਮੰਤਰੀਆਂ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿੱਚਕਾਰ 9 ਮਈ ਨੂੰ ਇੱਕ ਮੀਟਿੰਗ ਦੌਰਾਨ ਹੋਈ ਖਹਿਬਾਜ਼ੀ ਕਾਰਨ ਪੰਜਾਬ ਦੀ ਸਿਆਸਤ ਦਾ ਪਾਰਾ ਚੜ੍ਹ ਗਿਆ ਹੈ।
ਸੁਖਜਿੰਦਰ ਰੰਧਾਵਾ ਨੇ ਮਿਲਾਈ ਰਾਜਾ ਵੜਿੰਗ ਦੀ ਹਾਂ 'ਚ ਹਾਂ, ਕਰਨ ਅਵਤਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ - ਕਰਨ ਅਵਤਾਰ ਨੂੰ ਬਰਖਾਸਤ ਕਰਨ ਦੀ ਮੰਗ
ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਟਵੀਟ ਕਰ ਮੁੱਖ ਸਕੱਤਰ ਕਰਨ ਅਵਤਾਰ ਸਿੰਘ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਸਨ। ਜਿਸ ਨੂੰ ਲੈ ਕੇ ਹੁਣ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਰਾਜਾ ਵੜਿੰਗ ਦੇ ਪਖ 'ਚ ਆਏ ਹਨ।
ਸੁਖਜਿੰਦਰ ਰੰਧਾਵਾ ਨੇ ਮਿਲਾਈ ਰਾਜਾ ਵੜਿੰਗ ਦੀ ਹਾਂ 'ਚ ਹਾਂ, ਕਰਨ ਅਵਤਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਇਸ ਖਹਿਬਾਜ਼ੀ ਵਿੱਚ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਟਵੀਟ ਕਰ ਕਰਨ ਅਵਤਾਰ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਮੁੱਖ ਮੰਤਰੀ ਤੋਂ ਇਨ੍ਹਾਂ ਇਲਜ਼ਾਮਾਂ 'ਤੇ ਜਾਂਚ ਮੰਗੀ ਸੀ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਇੱਕ ਵਾਰ ਮੁੜ ਤੋਂ ਟਵੀਟ ਕਰਕੇ ਆਪਣੀ ਮੰਗ ਨੂੰ ਦੁਹਾਰਿਆ ਹੈ। ਇਸੇ ਦੌਰਾਨ ਹੀ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਾ ਵੜਿੰਗ ਦੇ ਟਵੀਟ ਨੂੰ ਰੀ-ਟਵੀਟ ਕਰਕੇ ਉਨ੍ਹਾਂ ਦੀ ਗੱਲ 'ਚ ਸਹਿਮਤੀ ਜਤਾਈ ਹੈ।