ਪੰਜਾਬ

punjab

ETV Bharat / city

ਸੁਖਜਿੰਦਰ ਰੰਧਾਵਾ ਨੇ ਅਕਾਲੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਪੜਤਾਲ ਲਈ ਵੰਗਾਰਿਆ - SUKHBIR BADAL

ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਕੱਤਰੇਤ ਸਟਾਫ ਦੇ ਆਪਣੇ ਸਾਬਕਾ ਨਿੱਜੀ ਸਕੱਤਰ ਬਚਿੱਤਰ ਸਿੰਘ ਨਾਲ ਸਬੰਧਤ ਕਿਸੇ ਵੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ 'ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੇ ਦਹਾਕੇ ਦੇ ਕਾਰਜਕਾਲ ਦੌਰਾਨ ਕੀਤੇ ਗੁਨਾਹਾਂ ਦੀ ਸਵੈ-ਇੱਛਾ ਨਾਲ ਪੜਤਾਲ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਰੰਧਾਵਾ ਨੇ ਅਕਾਲੀਆਂ ਨੂੰ ਪੜਤਾਲ ਲਈ ਵੰਗਾਰਿਆ
ਰੰਧਾਵਾ ਨੇ ਅਕਾਲੀਆਂ ਨੂੰ ਪੜਤਾਲ ਲਈ ਵੰਗਾਰਿਆ

By

Published : May 23, 2021, 6:19 AM IST

ਚੰਡੀਗੜ੍ਹ: ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਕੱਤਰੇਤ ਸਟਾਫ ਦੇ ਆਪਣੇ ਸਾਬਕਾ ਨਿੱਜੀ ਸਕੱਤਰ ਬਚਿੱਤਰ ਸਿੰਘ ਨਾਲ ਸਬੰਧਤ ਕਿਸੇ ਵੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ 'ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੇ ਦਹਾਕੇ ਦੇ ਕਾਰਜਕਾਲ ਦੌਰਾਨ ਕੀਤੇ ਗੁਨਾਹਾਂ ਦੀ ਸਵੈ-ਇੱਛਾ ਨਾਲ ਪੜਤਾਲ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਸ਼ਨੀਵਾਰ ਨੂੰ ਇਥੇ ਜਾਰੀ ਇੱਕ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਖਿਲਾਫ ਉਠਾਉਣ ਲਈ ਕੋਈ ਮੁੱਦਾ ਨਾ ਮਿਲਣ 'ਤੇ ਅਕਾਲੀ ਘਟੀਆ ਹੱਥਕੰਡੇ ਅਪਣਾ ਰਹੇ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨਾਲ ਲਾਏ ਗਏ ਸਾਬਕਾ ਨਿੱਜੀ ਸਕੱਤਰ ਦੇ ਬਹਾਨੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਚਿੱਤਰ ਸਿੰਘ, ਜੋ ਕਿ ਮੰਤਰੀਆਂ ਦੇ ਸਟਾਫ ਵਿੱਚ ਆਉਂਦੇ ਹਨ, ਨੂੰ ਉਨ੍ਹਾਂ ਨਾਲ ਲਾਇਆ ਗਿਆ ਸੀ ਜੋ ਕਿ ਉਨ੍ਹਾਂ ਦੇ ਨਿੱਜੀ ਸਟਾਫ ਵਿੱਚ ਨਹੀਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਉਤੇ ਬਿਆਨਬਾਜ਼ੀ ਕਰਨ ਵਾਲੇ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਖੁਦ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਜਿਸ ਕਾਰਨ ਸਕੱਤਰੇਤ ਸਟਾਫ ਦੀ ਪੋਸਟਿੰਗ ਬਾਰੇ ਉਹ ਭਲੀਭਾਂਤ ਜਾਣੂੰ ਹੈ ਪਰ ਫੇਰ ਵੀ ਉਹ ਸਿਆਸੀ ਰੋਟੀਆਂ ਸੇਕਣ ਦਾ ਕੋਈ ਮੌਕਾ ਨਹੀਂ ਖੁੰਝਾਉਣਾ ਚਾਹੁੰਦੇ। ਸ. ਰੰਧਾਵਾ ਨੇ ਕਿਹਾ ਕਿ ਤੱਥ ਇਹ ਹੈ ਕਿ ਬਚਿੱਤਰ ਸਿੰਘ ਦੀ ਬਤੌਰ ਨਿੱਜੀ ਸਕੱਤਰ ਇਸ ਸਾਲ 3 ਮਾਰਚ ਨੂੰ ਉਨ੍ਹਾਂ ਦੇ ਸਟਾਫ ਵਿੱਚੋਂ ਬਦਲੀ ਹੋ ਗਈ ਸੀ।


ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਅਕਾਲੀਆਂ ਨੇ ਇਹ ਜਾਣਦੇ ਹੋਏ ਵੀ ਕਿ ਇਹ ਪੂਰੀ ਤਰ੍ਹਾਂ ਬੇਬੁਨਿਆਦ ਮੁੱਦਾ ਹੈ, ਤੱਥਾਂ ਦੀ ਜਾਂਚ ਕੀਤੇ ਬਿਨਾਂ ਇਸ ਮਾਮਲੇ ਨੂੰ ਬੇਵਜ੍ਹਾ ਹਵਾ ਦਿੰਦਿਆਂ ਆਪਣੀ ਸਿਆਸੀ ਡਰਾਮੇਬਾਜ਼ੀ ਸ਼ੁਰੂ ਕਰ ਦਿੱਤੀ। ਰੰਧਾਵਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਉਨ੍ਹਾਂ ਦੇ ਸਾਬਕਾ ਨਿੱਜੀ ਸਕੱਤਰ ਦਾ ਮਾਮਲਾ ਮੀਡੀਆ ਵਿੱਚ ਪੜ੍ਹਿਆ ਤਾਂ ਉਨ੍ਹਾਂ ਖੁਦ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਨੂੰ ਫੋਨ ਕਰਕੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ ਗਈ। ਸ. ਰੰਧਾਵਾ ਨੇ ਕਿਹਾ, ''ਤਿਨ ਦਹਾਕਿਆਂ ਤੋਂ ਵੱਧ ਸਮੇਂ ਦੇ ਆਪਣੇ ਪੂਰੇ ਸਿਆਸੀ ਜੀਵਨ ਵਿਚ ਮੈਂ ਪਾਰਦਰਸ਼ੀ, ਜਵਾਬਦੇਹੀ ਅਤੇ ਇਮਾਨਦਾਰੀ ਵਾਲੇ ਜਨਤਕ ਜੀਵਨ ਦਾ ਸਮਰਥਕ ਰਿਹਾ ਹਾਂ ਅਤੇ ਮੈਂ ਇਨ੍ਹਾਂ ਸਿਧਾਂਤਾਂ ਨੂੰ ਕਿਸੇ ਵੀ ਅਹੁਦੇ ਨਾਲੋਂ ਵਧੇਰੇ ਨਹੀਂ ਰੱਖਿਆ। ਇਸ ਲਈ ਮੈਂ ਇਸ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਾਂ ਕਿਉਂਕਿ ਇਸ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ ਹੈ।''

ਅਕਾਲੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਸਹਿਕਾਰਤਾ ਮੰਤਰੀ ਨੇ ਉਨ੍ਹਾਂ ਨੂੰ 2007-2017 ਦੇ ਦਹਾਕੇ ਲੰਬੇ ਸ਼ਾਸ਼ਨ ਵਿਚਲੀਆਂ ਕੁਰੀਤੀਆਂ ਬਾਰੇ ਸਪੱਸ਼ਟਤਾ ਦੇਣ ਲਈ ਵੰਗਾਰਿਆ। ਸ. ਰੰਧਾਵਾ ਨੇ ਉਨ੍ਹਾਂ ਨੂੰ ਇਸ ਸਾਸ਼ਨ ਦੌਰਾਨ ਆਪਣੇ ਗੁਨਾਹਾਂ ਦੀ ਜਾਂਚ ਲਈ ਸਵੈ-ਇੱਛੁਕ ਤੌਰ 'ਤੇ ਕਰਵਾਉਣ ਲਈ ਕਿਹਾ ਜਦੋਂ ਭ੍ਰਿਸ਼ਟਾਚਾਰ, ਤਰਫਦਾਰੀ, ਨਿਯਮਾਂ ਨੂੰ ਛਿੱਕੇ ਟੰਗਣਾ ਸਿਖਰ 'ਤੇ ਸੀ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਕਿਵੇਂ ਅਕਾਲੀਆਂ ਨੇ ਸਰਕਾਰੀ ਖਜ਼ਾਨੇ ਨੂੰ ਖੁੱਲ੍ਹੇਆਮ ਲੁੱਟਿਆ ਹੈ ਅਤੇ ਉਨ੍ਹਾਂ ਦੀ ਸ਼ਰਮਨਾਕ ਗੱਲ ਹੈ ਕਿ ਉਨ੍ਹਾਂ ਨੇ ਆਪਣੀ ਜਮੀਰ ਨੂੰ ਝਾਤੀ ਮਾਰਨ ਦੀ ਬਜਾਏ ਉਨ੍ਹਾਂ ਵਿਰੁੱਧ ਇੱਕ ਘ੍ਰਿਣਾਯੋਗ ਪ੍ਰਚਾਰ ਕੀਤਾ ਹੈ।

ABOUT THE AUTHOR

...view details