ਚੰਡੀਗੜ੍ਹ: ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਈਡੀ ਨੇ ਚੰਡੀਗੜ੍ਹ 'ਚ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੈ।ਜ਼ਿਕਰਯੋਹਗ ਹੈ ਕਿ ਸੁਖਪਾਲ ਖਹਿਰਾ 'ਤ ਮਨੀ ਲਾਂਡਰਿੰਗ ਦੇ ਇਲਜ਼ਾਮ ਲੱਗੇ ਹਨ। ਜਿਸਤੋਂ ਬਾਅਦ ਉਹਨਾਂ ਦੇ ਘਰ ਈਡੀ ਵੱਲੋਂ ਛਾਪੇਮਾਰੀ ਕਤਿੀ ਗਈ ਸੀ। ਈਡੀ ਵੱਲੋਂ ਸੈਕਟਰ-5 ਸਥਿਤ ਕੋਠੀ ਚ ਛਾਪੇਮਾਰੀ ਕੀਤੀ ਗਈ ਸੀ। ਜਦੋਂ ਈਡੀ ਦੀ ਟੀਮ ਛਾਪੇਮਾਰੀ ਕਰਨ ਪਹੰੁਚੇ ਸਨ ਓਦੋਂ ਸੁਖਪਾਲ ਖਹਿਰਾ ਖੁਦ ਘਰ ਵਿੱਚ ਮੌਜੂਦ ਸਨ।
ਉਧਰ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਹ ਬੇਕਸੂਰ ਹਨ, ਸੁਖਪਾਲ ਖਹਿਰਾ ਨੂੰ ਮੁਹਾਲੀ ਕੋਰਟ ਚ ਪੇਸ਼ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਜ਼ਿਆਦਾ ਗੱਲ ਨਹੀਂ ਕਰ ਸਕਦੇ ਪਰ ਇਹ ਕਹਿਣਾ ਚਾਹੁੰਦੇ ਹਾਂ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ, ਅਜੇ ਤੱਕ ਕੋਈ 4 ਵੀ ਜਲਦੀ ਪੇਸ਼ ਨਹੀਂ ਕੀਤਾ ਗਿਆ ਹੈ, ਇੱਥੋਂ ਤੱਕ ਕਿ ਸ਼ੇਰਾਂ 'ਤੇ ਫਾਜ਼ਿਲਕਾ ਵਾਲਾ ਦਾ ਮਾਮਲਾ ਵੀ ਦਰਜ ਨਹੀਂ ਹੋਇਆ ਹੈ। ਇਸ ਵਿੱਚ ਉਸਦਾ ਨਾਮ ਹੈ।