ਚੰਡੀਗੜ੍ਹ: ਪੰਜਾਬ ’ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਰੋਧੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ। ਹੁਣ ਰਾਜਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਘੇਰਿਆ ਗਿਆ ਹੈ। ਸੁਖਪਾਲ ਖਹਿਰਾ ਨੇ ਆਪ ਨੂੰ ਹੁਣ ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਘੇਰਿਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਲਿਸਟ ਸਾਂਝੀ ਕਰਦੇ ਹੋਏ ਟਵੀਟ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਸੰਭਾਵਿਤ ਉਮੀਦਵਾਰਾਂ ਦੀ ਇਹ ਸੂਚੀ ਸੱਚੀ ਹੈ ਤਾਂ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖਬਰ ਹੈ ਅਤੇ ਇਹ ਸਾਡੇ ਸੂਬੇ ਲਈ ਪਹਿਲਾਂ ਵਿਤਕਰਾ ਹੋਵੇਗਾ। ਉਨ੍ਹਾਂ ਵੱਲੋਂ ਕਿਸੇ ਵੀ ਗੈਰ ਪੰਜਾਬੀ ਨੂੰ ਨਾਮਜ਼ਦ ਕੀਤੇ ਜਾਣ ਦਾ ਵਿਰੋਧ ਕੀਤਾ ਜਾਵੇਗਾ। ਇਹ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮਜ਼ਾਕ ਹੈ। ਜਿਨ੍ਹਾਂ ਨੇ ਪਾਰਟੀ ਲਈ ਕੰਮ ਕੀਤਾ ਹੈ।
ਸੁਖਪਾਲ ਖਹਿਰਾ ਨੇ ਟਵੀਟ ਦੇ ਨਾਲ ਇੱਕ ਸੂਚੀ ਵੀ ਜਾਰੀ ਕੀਤੀ ਹੈ ਜਿਸ ’ਚ ਹਰਭਜਨ ਸਿੰਘ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਸੰਦੀਪ ਪਾਠਕ, ਅਤੇ ਨਰੇਸ਼ ਪਟੇਲ ਦਾ ਨਾਂ ਸ਼ਾਮਲ ਹੈ।
ਆਪਣੇ ਇੱਕ ਹੋਰ ਟਵੀਟ ਚ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਭਗਵੰਤ ਮਾਨ ਨੂੰ ਬੇਨਤੀ ਹੈ ਕਿ ਉਹ ਆਪਣੇ ਵਿਚਾਰ ਨੂੰ ਅਮਲ ’ਚ ਲੈ ਕੇ ਆਉਣ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੇ ਜ਼ੁਲਮ ਦਾ ਸ਼ਿਕਾਰ ਹੋਏ ਅਤੇ ਪੰਜਾਬ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਬੀਬੀ ਖਾਲੜਾ ਵਰਗੇ ਕੀਮਤੀ ਲੋਕਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਸਨਮਾਨਿਤ ਕੀਤਾ ਜਾਵੇ।
ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਜਿਸ ’ਚ ਭਗਵੰਤ ਮਾਨ ਦੇਸ਼ ਲਈ ਕੁਝ ਕਰਨ ਵਾਲੇ ਅਤੇ ਕੁਰਬਾਨੀਆਂ ਦੇਣ ਵਾਲੇ ਲੋਕਾਂ ਨੂੰ ਰਾਜ ਸਭਾ ਦਾ ਮੈਂਬਰ ਬਣਾਉਣ ਦੀ ਗੱਲ ਆਖੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਚਾਰ ਨਾਂ ਜਾਰੀ