ਚੰਡੀਗੜ੍ਹ:ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਐਤਵਾਰ ਨੂੰ ਭਗਵੰਤ ਮਾਨ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੰਗ ਫੌਜਾ ਸਿੰਘ ਸਰਾਂ ਦੇ OSD ਨਾਲ ਹੋਈ ਗੱਲਬਾਤ ਲੀਕ ਹੋਣ ਤੋਂ ਬਾਅਦ ਕੀਤੀ ਹੈ। ਇਸ ਗੱਲਬਾਤ 'ਚ ਉਹ ਉੱਚ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਫਸਾਉਣ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਗੱਲ ਕਰ ਰਹੇ ਹਨ।Khaira shared the alleged corruption related audio.Demand to sack cabinet minister Fauja Singh Sarari.
ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਸ ਗੱਲਬਾਤ ਦੀ ਆਡੀਓ ਕਲਿੱਪ ਵੀ ਜਾਰੀ ਕੀਤੀ ਹੈ। ਇਸ ਗੱਲਬਾਤ ਵਿੱਚ ਮੰਤਰੀ ਯੋਜਨਾ ਬਾਰੇ ਚਰਚਾ ਕਰ ਰਹੇ ਹਨ। ਜਿਸ ਤਹਿਤ ਕੁਝ ਅਫਸਰਾਂ ਨੂੰ ਫਸਾਉਣ ਅਤੇ ਫਿਰ ਉਨ੍ਹਾਂ ਤੋਂ ਪੈਸੇ ਵਸੂਲਣ ਲਈ ਗੱਲਬਾਤ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਸਿੱਧੇ-ਸਿੱਧੇ ਕਿਹਾ ਕਿ ਇਹ ਬਿਲਕੁਲ ਓਪਨ ਐਂਡ ਸ਼ੱਟ ਕੇਸ ਹੈ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਇਸ ਮੰਤਰੀ ਨੂੰ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਜਿਸ ਤਰ੍ਹਾਂ ਉਨ੍ਹਾਂ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਉਸ ਸਮੇਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਡਾਕਟਰ ਵਿਜੇ ਸਿੰਗਲਾ ਖਿਲਾਫ ਕਈ ਸਬੂਤ ਹਨ। ਪਰ ਉਹ ਤੱਥ ਅੱਜ ਤੱਕ ਸਾਹਮਣੇ ਨਹੀਂ ਆਏ। ਇੱਥੋਂ ਤੱਕ ਕਿ ਹੁਣ ਤੱਕ ਇਸ ਕੇਸ ਵਿੱਚ ਸਰਕਾਰੀ ਵਕੀਲ ਵੱਲੋਂ ਅਦਾਲਤ ਵਿੱਚ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ।