ਚੰਡੀਗੜ੍ਹ:ਪੁਲਿਸ ਰਿਮਾਂਡ ’ਤੇ ਚੱਲ ਰਹੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਪੁੱਤਰ ਨੇ ਚੰਡੀਗੜ੍ਹ ਪੁਲਿਸ ’ਤੇ ਬੇਅਦਬੀ ਦੇ ਇਲਜ਼ਾਮ ਲਗਾਏ ਹਨ। ਇਲਜ਼ਮਾਂ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ (Sukhpal Khaira) ਭੁੱਖ ਹੜਤਾਲ ’ਤੇ ਬੈਠ ਗਏ ਹਨ।
ਇਹ ਵੀ ਪੜੋ:ਸੁਖਪਾਲ ਖਹਿਰਾ ਦਾ ਮਿਲਿਆ 7 ਦਿਨ ਦਾ ਰਿਮਾਂਡ
ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਫੇਸਬੁੱਕ ਪੇਜ ’ਤੇ ਪੋਸਟ ਕਰਦਿਆਂ ਲਿਖਿਆ ਕਿ ‘ਦੋਸਤੋ, ਬਹੁਤ ਹੀ ਭਰੇ ਮਨ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਦੱਸ ਰਿਹਾ ਹਾਂ ਕਿ ਮੇਰਾ ਪਿਤਾ ਜੀ ਸ. ਸੁਖਪਾਲ ਸਿੰਘ ਖਹਿਰਾ (Sukhpal Khaira) ਹੁਣ ਤੋਂ ਭੁੱਖ ਹੜਤਾਲ਼ ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਹਨਾਂ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਹਨਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜਾ ਨਹੀਂ ਮਿਲਦੀ ਉਹਨਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ-ਸੁਖਪਾਲ ਸਿੰਘ ਖਹਿਰਾ।
ਪੁਲਿਸ ਰਿਮਾਂਡ ’ਤੇ ਹਨ ਸੁਖਪਾਲ ਸਿੰਘ ਖਹਿਰਾ