ਚੰਡੀਗੜ: ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਉਨ੍ਹਂ ਕਿਸਾਨਾਂ ਲਈ ਦੇਣ ਦਾ ਐਲਾਨ ਕੀਤਾ ਹੈ ਜੋ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਸਾਨਾਂ ਨੂੰ ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖ਼ਾਹ - Sukhwinder Singh Bindra
ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਦੇਣ ਦਾ ਐਲਾਨ ਕੀਤਾ ਹੈ।
ਪ੍ਰਦਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟਾਉਂਦਿਆਂ ਬਿੰਦਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਡੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਾਡੇ ਕਿਸਾਨਾਂ ਨੂੰ ਸਖਤ ਸੰਘਰਸ਼ ਕਰਨਾ ਪੈ ਰਿਹਾ ਹੈ। ਇਸੇ ਮਕਸਦ ਲਈ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਲਈ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਿਸੇ ਵੀ ਢੰਗ ਨਾਲ ਯੋਗਦਾਨ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ।
ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਇਨਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਬਣਾਉਣ ਲਈ ਬਰਾਬਰ ਜਵਾਬਦੇਹ ਹਨ। ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ 2022 ਤੱਕ ਕਿਸਾਨਾਂ ਦੀ ਆਮਦਨ ਨੂੰ ਦੁੱਗਣੀ ਕਰਨ ਦਾ ਵਾਅਦਾ ਪੂਰਾ ਕਰਨਾ ਅਸੰਭਵ ਹੈ ਜਦੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸਮਰਥਨ ਮੁੱਲ (ਐਮਐਸਪੀ). ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਗਿਆ ਹੈ।