ਪੰਜਾਬ

punjab

ETV Bharat / city

ਸੁਲਤਾਨਪੁਰ ਲੋਧੀ 'ਚ ਸੰਗਤਾਂ ਲਈ ਸਿਹਤ ਮੰਤਰੀ ਵੱਲੋਂ ਮੈਡੀਕਲ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ - Sultanpur Lodhi

550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਇਸ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ ਦਿੱਤੀ ਹੈ।

ਫ਼ੋਟੋ।

By

Published : Nov 9, 2019, 3:51 AM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਇਸ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਹਨ। ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ ਦਿੱਤੀ ਹੈ।

ਅੱਜ ਮੈਡੀਕਲ ਲਾਊਂਜ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਊਂਜ ਦੀ ਜਗ੍ਹਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਡਾਕਟਰਾਂ ਤੇ ਬਾਕੀ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵੀ ਦੁੱਗਣੀ ਕੀਤੀ ਜਾਵੇ। ਉਨਾਂ ਦੱਸਿਆ ਕਿ ਹੁਣ ਤੱਕ ਤਕਰੀਬਨ 10,000 ਲੋਕਾਂ ਵੱਲੋਂ ਇਸ ਲਾਊਂਜ ਤੋਂ ਮੈਡੀਕਲ ਸਹਾਇਤਾ ਲਈ ਵੀ ਜਾ ਚੁੱਕੀ ਹੈ। ਇਸ ਮੌਕੇ ਉਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੈਡੀਕਲ ਲਾਊਂਜ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

ਫ਼ੋਟੋ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਇਸ ਪਵਿੱਤਰ ਨਗਰੀ 'ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸੰਗਤਾਂ ਵੱਲੋਂ ਸਰਾਹਿਆ ਜਾ ਰਿਹਾ ਹੈ। ਉਨਾਂ ਪ੍ਰਕਾਬ ਪੁਰਬ ਨਜ਼ਦੀਕ ਹੋਣ ਕਰਕੇ ਨਾਨਕ ਨਾਮ ਲੇਵਾ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋ ਰਿਹਾ ਹੈ। ਇਸਦੇ ਚੱਲਦਿਆਂ ਮੈਡੀਕਲ ਸਹਾਇਤਾ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਵੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਵਰਤਮਾਨ ਸਮੇਂ ਲਾਊਂਜ ਵਿਚ 2 ਓ.ਪੀ.ਡੀਜ਼. 'ਚ 4 ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਜਿਸਨੂੰ ਅੱਜ ਤੋਂ ਹੀ ਦੁੱਗਣਾ ਕਰਵਾਇਆ ਜਾ ਰਿਹਾ ਹੈ।

ਫ਼ੋਟੋ।

ਉਨਾਂ ਇਹ ਵੀ ਦੱਸਿਆ ਭੀੜ ਵਾਲੀਆਂ ਥਾਂਵਾਂ ਤੋਂ ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਲੈ ਕੇ ਆਉਣ ਲਈ ਤੈਨਾਤ 20 ਬਾਈਕ ਐਂਬੂਲੈਂਸਾਂ ਨੂੰ ਵੀ ਜਲਦ ਹੀ 40 ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟੈਂਟ ਪ੍ਰਬੰਧਕਾਂ ਨੂੰ ਮੈਡੀਕਲ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੀ ਹਦਾਇਤ ਕਰਦਿਆਂ ਟੈਂਟ ਨੂੰ ਨਾਲ ਲੱਗਦੇ ਗੱਠੜੀ ਘਰ ਵੱਲ ਵਧਾਉਣ ਲਈ ਕਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦਾ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ABOUT THE AUTHOR

...view details