ਪੰਜਾਬ

punjab

ETV Bharat / city

ਸੁਪਰੀਮ ਕੋਰਟ ਵੱਲੋਂ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਮਨਜ਼ੂਰ

29 ਸਾਲਾ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਲਈ ਮਨਜ਼ੂਰੀ ਦੇ ਦਿੱਤੀ ਹੈ।...

ਤਸਵੀਰ
ਤਸਵੀਰ

By

Published : Dec 3, 2020, 8:06 PM IST

Updated : Dec 3, 2020, 8:58 PM IST

ਚੰਡੀਗੜ੍ਹ: ਆਈਏਐਸ ਦੀ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ 29 ਸਾਲ ਪੁਰਾਣੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ 'ਤੇ ਬਲਵੰਤ ਸਿੰਘ ਮੁਲਤਾਨੀ ਦੀ ਕਿਡਨੈਪਿੰਗ ਕਰਕੇ ਉਸਦਾ ਕਤਲ ਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹਨ।

ਸਪੁਰੀਮ ਕੋਰਟ ਵੱਲੋਂ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਮਨਜ਼ੂਰ
ਇਸ ਮਾਮਲੇ 'ਚ ਪਹਿਲਾਂ ਲਗਾਤਾਰ ਸੁਮੇਧ ਸਿੰਘ ਸੈਣੀ ਦੀ ਮੁਸ਼ਕਿਲਾਂ ਵਧਦੀ ਜਾ ਰਹੀਆਂ ਸਨ, ਇਸ ਕਾਰਨ ਸੈਣੀ ਨੇ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।


ਅੱਜ ਇਸ ਮਾਮਲੇ ਵਿੱਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਵੱਲੋਂ ਦਾਖ਼ਲ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਇਹ ਜ਼ਮਾਨਤ ਇੱਕ ਲੱਖ ਰੁਪਏ ਦੀ ਸਿਕਿਊਰਿਟੀ ਬੋਰਡ 'ਤੇ ਦਿੱਤੀ ਹੈ ਤੇ ਇਸ ਦੇ ਨਾਲ ਹੀ ਸੈਣੀ ਨੁੰ ਆਪਣਾ ਪਾਸਪੋਰਟ ਵੀ ਜਮ੍ਹਾ ਕਰਵਾਉਣ ਦੇ ਲਈ ਕਿਹਾ ਹੈ।


ਦੱਸ ਦਈਏ ਕਿ 29 ਸਾਲ ਪੁਰਾਣੇ ਇਸ ਕੇਸ ਵਿੱਚ ਸੁਪਰੀਮ ਕੋਰਟ ਨੇ 17 ਨਵੰਬਰ ਨੂੰ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਸੁਪਰੀਮ ਕੋਰਟ ਨੇ ਉਦੋਂ ਵੀ ਇਸ਼ਾਰਾ ਕੀਤਾ ਸੀ ਕਿ ਉਹ ਸੈਣੀ ਨੂੰ ਰਾਹਤ ਦੇਵੇਗਾ, ਕਿਉਂਕਿ ਇਹ ਮਾਮਲਾ 29 ਸਾਲ ਪੁਰਾਣੇ ਹੈ।

ਪੱਤਰਕਾਰ- ਪੂਜਾ ਵਰਮਾ

Last Updated : Dec 3, 2020, 8:58 PM IST

ABOUT THE AUTHOR

...view details