ਪੰਜਾਬ

punjab

ETV Bharat / city

ਕੋਵਿਡ-19: ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ: ਸਿੱਖਿਆ ਮੰਤਰੀ - Summer holidays in Punjab schools from April 11 to May 1

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਨੂੰ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੀਆਂ ਛੁੱਟੀਆਂ ਦਾ ਗਿਣਤ ਵਿਗਾੜ ਦਿੱਤਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਇਸ ਵਾਰ ਗਰਮੀਆਂ ਦੀ ਛੁੱਟੀਆਂ ਦੀ ਸਮਾਂ ਸਾਰਣੀ ਤਬਦੀਲ ਕੀਤੀ ਹੈ। ਇਸ ਵਾਰ ਇਹ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਹੋਣਗੀਆਂ।

ਕੋਰੋਨਾ ਨੇ ਵਗਾੜਿਆਂ ਪੰਜਾਬ ਦੇ ਪਾੜ੍ਹਿਆ ਦਾ ਗਿਣਤ, ਸਕੂਲਾਂ 'ਚ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ
ਕੋਰੋਨਾ ਨੇ ਵਗਾੜਿਆਂ ਪੰਜਾਬ ਦੇ ਪਾੜ੍ਹਿਆ ਦਾ ਗਿਣਤ, ਸਕੂਲਾਂ 'ਚ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ

By

Published : Apr 10, 2020, 8:37 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਨੂੰ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੀਆਂ ਛੁੱਟੀਆਂ ਦਾ ਗਣਿਤ ਵਿਗਾੜ ਦਿੱਤਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਇਸ ਵਾਰ ਗਰਮੀਆਂ ਦੀ ਛੁੱਟੀਆਂ ਦੀ ਸਮਾਂ ਸਾਰਣੀ ਤਬਦੀਲ ਕੀਤੀ ਹੈ। ਇਸ ਵਾਰ ਇਹ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਹੋਣਗੀਆਂ।

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਕੈਬਿਨੇਟ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।

ਸਿੰਗਲਾ ਨੇ ਕਿਹਾ ਕਿ ਕਰਫਿਊ ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।

ABOUT THE AUTHOR

...view details