ਚੰਡੀਗੜ੍ਹ: ਪੂਰੇ ਦੇਸ਼ 'ਚ ਪੈ ਰਹੀ ਅੱਤ ਦੀ ਗਰਮੀ ਕਾਰਨ ਹਰ ਇਕ ਪ੍ਰਭਾਵਿਤ ਹੋ ਰਿਹਾ ਹੈ। ਗਰਮੀ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਲਗਾਤਾਰ ਤਾਪਮਾਨ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਚ 15 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਜਾਣਗੀਆਂ।
ਇਸ ਦੇ ਨਾਲ ਹੀ ਸਰਕਾਰ ਵਲੋਂ ਇੰਨ੍ਹਾਂ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਛੁੱਟੀਆਂ ਇਸ ਸ਼ਰਤ 'ਤੇ ਕੀਤੀਆਂ ਗਈਆਂ ਹਨ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ।