ਚੰਡੀਗੜ੍ਹ:ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ।
ਸੁੰਦਰ ਸ਼ਾਮ ਅਰੋੜਾ ਨੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ।
ਸੁੰਦਰ ਸ਼ਾਮ ਅਰੋੜਾ ਨੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ 1619 ਈ: ਨੂੰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ’ਚੋਂ ਰਿਹਾ ਹੋਏ ਸਨ ਅਤੇ ਇਸ ਦਿਨ ਹਰਮੰਦਰ ਸਾਹਿਬ ਦੀ ਸਜਾਵਟ ਦੇਖਣਯੋਗ ਹੰਦੀ ਹੈ।
ਦੀਵਾਲੀ ਜਸ਼ਨ ਦੇ ਮੌਕੇ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ, ਖੁਸ਼ਹਾਲੀ ਅਤੇ ਖੁਸ਼ੀਆਂ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।