ਚੰਡੀਗੜ੍ਹ: ਲੰਘੀ ਸ਼ਾਮ ਨੂੰ ਸੈਕਟਰ 3 ਵਿੱਚ ਸਥਿਤ ਪੰਜਾਬ ਭਵਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਬੈਠਕ ਵਿੱਚ ਜ਼ੋਰਦਾਰ ਹੰਗਾਮਾ ਹੋਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਹੰਗਾਮਾ ਉਸ ਵੇਲੇ ਹੋਇਆ ਜਦੋਂ ਬੇਅਦਬੀ ਅਤੇ ਬਹਿਬਲਕਲਾਂ ਗੋਲੀ ਕਾਂਡ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਪਿਆ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਉੱਥੇ ਮੌਕੇ ਉੱਤੇ ਹੀ ਉਨ੍ਹਾਂ ਦੇ ਅਸਤੀਫੇ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ।
ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਕਾਂਗਰਸ ਸੂਬਾ ਵਾਸੀਆਂ ਨੂੰ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਇਨਸਾਫ ਦੇਣ ਦੀ ਗੱਲ ਕਹੀ ਰਿਹਾ ਹੈ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਐਸਆਈਟੀ ਦੇ ਮੁੱਖ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਖਾਰਿਜ ਕਰ ਦੇਣ ਦੇ ਬਾਅਦ ਪ੍ਰਦੇਸ਼ ਦੀ ਸਿਆਸਤ ਵਿੱਚ ਨਵਾਂ ਵਿਵਾਦ ਸ਼ੁਰੂ ਹੋਣ ਦੇ ਬਾਅਦ ਲਗਾਤਾਰ ਕਾਂਗਰਸ ਬੈਕਫੁੱਟ ਉੱਤੇ ਜਾਂਦੀ ਵਿਖ ਰਹੀ ਹੈ। ਕਿਉਂਕਿ ਕਾਂਗਰਸ ਦੇ ਆਪਣੇ ਵਿਧਾਇਕ ਤੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੇਅਦਬੀ ਮਾਮਲੇ ਨੂੰ ਲੈ ਕੇ ਮੋਰਚਾ ਖੋਲਿਆ ਹੈ। ਅਤੇ ਆਏ ਦਿਨ ਟਵੀਟ ਕਰ ਮੁਖ ਮੰਤਰੀ ਤੋਂ ਸਵਾਲ ਕਰ ਰਹੇ ਹਨ।