ਪੰਜਾਬ

punjab

ETV Bharat / city

ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਸੁਨੀਲ ਜਾਖੜ ਦੀ ਅਗਵਾਈ 'ਚ ਕਾਂਗਰਸ ਵਿਧਾਇਕਾਂ ਦੀ ਬੈਠਕ ਜਾਰੀ - ਕੇਂਦਰ ਸਰਕਾਰ

ਪੰਜਾਬ ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ਸੈਕਟਰ 15 ਵਿਖੇ ਕਾਂਗਰਸ ਦੇ ਵਿਧਾਇਕਾਂ ਨਾਲ ਬੈਠਕ ਜਾਰੀ ਹੈ। ਇਹ ਬੈਠਕ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਕੀਤੀ ਜਾ ਰਹੀ ਹੈ। ਇਸ ਬੈਠਕ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਅਗਲੀ ਰਣਨੀਤੀ ਸਬੰਧੀ ਵਿਸ਼ੇਸ਼ ਚਰਚਾ ਹੋ ਸਕਦੀ ਹੈ।

ਸੁਨੀਲ ਜਾਖੜ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਬੈਠਕ ਜਾਰੀ
ਸੁਨੀਲ ਜਾਖੜ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਬੈਠਕ ਜਾਰੀ

By

Published : Dec 11, 2020, 12:58 PM IST

ਚੰਡੀਗੜ੍ਹ : ਪੰਜਾਬ ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ਸੈਕਟਰ 15 ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਬੈਠਕ ਜਾਰੀ ਹੈ।

ਇਹ ਬੈਠਕ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਕੀਤੀ ਜਾ ਰਹੀ ਹੈ। ਇਸ ਬੈਠਕ 'ਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੱਧੂ, ਮਨਪ੍ਰੀਤ ਬਾਦਲ, ਸਣੇ ਹੋਰਨਾ ਵਿਧਾਇਕ ਮੌਜੂਦ ਹਨ।

ਇਸ ਬੈਠਕ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਅਗਲੀ ਰਣਨੀਤੀ ਸਬੰਧੀ ਵਿਸ਼ੇਸ਼ ਚਰਚਾ ਹੋ ਸਕਦੀ ਹੈ।

ਇਸ ਦੌਰਾਨ 14 ਦਸੰਬਰ ਨੂੰ ਕਿਸਾਨਾਂ ਵੱਲੋਂ ਜ਼ਿਲ੍ਹਾ ਹੈਡ ਕੁਆਟਰ ਦਾ ਘਿਰਾਓ ਕਰਨ ਦੇ ਐਲਾਨ ਮਗਰੋਂ ਕਾਂਗਰਸ ਵੀ ਆਪਣੀ ਨਵੀਂ ਰਣਨੀਤੀ ਤਿਆਰ ਕਰ ਰਹੀ ਹੈ। ਕਿਸਾਨ ਭਾਜਪਾ ਮੰਤਰੀਆਂ, ਭਾਜਪਾ ਪਾਰਟੀ ਦੇ ਦਫ਼ਤਰਾਂ ਸਣੇ ਅੰਬਾਨ ਤੇ ਅਡਾਨੀ ਗਰੁੱਪ ਦੇ ਸ਼ਾਪਿੰਗ ਮਾਲ ਆਦਿ ਦਾ ਘਿਰਾਓ ਕਰਨਗੇ।

ABOUT THE AUTHOR

...view details