ਚੰਡੀਗੜ੍ਹ: ਕੁਝ ਹੀ ਸਮਾਂ ਪਹਿਲਾਂ ਕਾਂਗਰਸ ਪਾਰਟੀ ਛੱਡ ਬੀਜੇਪੀ ਚ ਸ਼ਾਮਲ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਚ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਅੱਜ ਹੀ ਸੁਨੀਲ ਜਾਖੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਕੀ ਜਾਖੜ ਜਾਣਗੇ ਰਾਜ ਸਭਾ: ਕਿਆਸ ਲਗਾਏ ਜਾ ਰਹੇ ਹਨ ਕਿ ਬੀਜੇਪੀ ਸੁਨੀਲ ਜਾਖੜ ਨੂੰ ਰਾਜਸਭਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਇਹ ਮੀਟਿੰਗਾਂ ਚਲ ਰਹੀਆਂ ਹਨ। ਨਾਲ ਹੀ ਸੁਨੀਲ ਜਾਖੜ ਨੂੰ ਪੰਜਾਬ ’ਚ ਵੀ ਕੋਈ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਜਾਖੜ ਹਾਲ ਹੀ ’ਚ ਬੀਜੇਪੀ ’ਚ ਹੋਏ ਸੀ ਸ਼ਾਮਲ: ਕਾਬਿਲੇਗੌਰ ਹੈ ਕਿ ਸੁਨੀਲ ਜਾਖੜ ਕੁਝ ਹੀ ਸਮਾਂ ਪਹਿਲਾਂ ਹੀ ਕਾਂਗਰਸ ਨੂੰ ਛੱਡ ਕੇ ਬੀਜੇਪੀ ਚ ਸ਼ਾਮਲ ਹੋਏ ਸੀ। ਇਸ ਦੌਰਾਨ ਉਨ੍ਹਾਂ ਨੇ ਹਿੰਦੂ ਚਿਹਰਾ ਹੋਣ ਦੇ ਚੱਲਦੇ ਕਾਂਗਰਸ ਹਾਈਕਮਾਂਡ ’ਤੇ ਭੇਦਭਾਵ ਕਰਨ ਦੇ ਸੁਨੀਲ ਜਾਖੜ ਨੇ ਲਗਾਏ ਗਏ ਸੀ। ਨਾਲ ਹੀ ਉਨ੍ਹਾਂ ਨੇ ਕਾਂਗਰਸ ਛੱਡਣ ਦੇ ਲਈ ਅੰਬਿਕਾ ਸੋਨੀ ਨੂੰ ਜਿੰਮੇਵਾਰ ਠਹਿਰਾਇਆ ਸੀ।
ਪਾਰਟੀ ਤੋਂ ਨਾਰਾਜ਼ ਸੀ ਜਾਖੜ: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ। ਆਪਣੇ ਸਾਰੇ ਅਹੁਦਿਆਂ ਤੋਂ ਹਟਾਉਣ ’ਤੇ ਸੁਨੀਲ ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਿਹੜੇ ਅਹੁਦੇ ਸੀ ਜਿਨ੍ਹਾਂ ਤੋਂ ਉਨ੍ਹਾਂ ਨੂੰ ਹਟਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਦਿਲ ਤੋੜਿਆ ਹੈ। ਨੋਟਿਸ ਦੇਣ ਦੀ ਥਾਂ ਉਨ੍ਹਾਂ ਦੇ ਨਾਲ ਗੱਲ ਕੀਤੀ ਜਾ ਸਕਦੀ ਸੀ।
ਇਹ ਵੀ ਪੜੋ:ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਭਲਕੇ ਪ੍ਰੋਗਰਾਮ, ਦਿੱਲੀ ਅਤੇ ਤੇਲੰਗਾਨਾ ਸੀਐੱਮ ਵੀ ਹੋ ਸਕਦੇ ਹਨ ਸ਼ਾਮਲ