ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਟਿੱਪਣੀ ਕਾਂਗਰਸੀ ਆਗੂਆਂ ਦੀ ਗਰੀਬ ਤੇ ਦਲਿਤ ਵਿਰੋਧੀ ਮਾਨਸਕਿਤਾ ਨੂੰ ਪੇਸ਼ ਕਰਦੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ ਕਰਦਾ ਹੈ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਹੀ ਦਲਿਤ ਸਮਾਜ ਵਿਰੋਧੀ ਹੈ। ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਹੁਣ ਇਹ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਸਮਾਜ ਦਾ ਰਾਜਨੀਤਿਕ ਇਸਤੇਮਾਲ ਕੀਤਾ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਦੀ ਵੀ ਅਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਸੁਨੀਲ ਜਾਖੜ ਦੇ ਬਿਆਨ ’ਤੇ ਗਾਂਧੀ ਪਰਿਵਾਰ ਚੁੱਪ ਕਿਉਂ ਧਾਰੀ ਬੈਠਾ ਹੈ?