ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਵਿਚ ਹੁਣ ਇਕ ਨਵਾਂ ਵਿਵਾਦ ਛਿੜ ਗਿਆ ਹੈ। ਇਸ ਵਿਵਾਦ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵਲੋਂ ਟਵੀਟ (Tweet) ਕੀਤੇ ਗਏ ਹਨ।
ਸੁਨੀਲ ਜਾਖੜ ਨੇ ਹਰੀਸ਼ ਰਾਵਤ ਦੇ ਬਿਆਨ 'ਤੇ ਕੀਤਾ ਟਵੀਟ
ਦਰਅਸਲ ਪੰਜਾਬ ਕਾਂਗਰਸ (Punjab Congress) ਵਿਚ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵਲੋਂ ਹਰੀਸ਼ ਰਾਵਤ (Harish Rawat) ਦੇ ਬਿਆਨ ਨੂੰ ਲੈ ਕੇ ਇਕ ਟਵੀਟ (Tweet) ਕੀਤਾ ਅਤੇ ਲਿਖਿਆ ਕਿ ਚਰਜਨਜੀਤ ਸਿੰਘ ਚੰਨੀ (charanjit Channi) ਦੇ ਮੁੱਖ ਮੰਤਰੀ (CM) ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਇਹ ਬਿਆਨ ਕਿ "ਚੋਣਾਂ ਸਿੱਧੂ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ" ਇਹ ਹੈਰਾਨ ਕਰਨ ਵਾਲਾ ਬਿਆਨ ਹੈ ਅਤੇ ਇਹ ਸਿੱਧੀ-ਸਿੱਧੀ ਮੁੱਖ ਮੰਤਰੀ ਦੇ ਅਹੁਦੇ ਨੂੰ ਚੁਣੌਤੀ ਹੈ।
ਸੁਨੀਲ ਜਾਖੜ ਤੋਂ ਬਾਅਦ ਅਮਿਤ ਮਾਲਵੀਆ ਨੇ ਕੀਤਾ ਟਵੀਟ
ਸੁਨੀਲ ਜਾਖੜ ਦੇ ਟਵੀਟ ਤੋਂ ਬਾਅਦ ਭਾਜਪਾ ਨੇਤਾ ਅਮਿਤ ਮਾਲਵੀਆ ਵਲੋਂ ਵੀ ਟਵੀਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਇਹ ਪੂਰੇ ਦਲਿਤ ਭਾਈਚਾਰੇ ਦਾ ਬਹੁਤ ਵੱਡਾ ਅਪਮਾਨ ਹੈ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ ਤਾਂ ਸਿਰਫ ਗਾਂਧੀ ਪਰਿਵਾਰ ਦੇ ਚੁਣੇ ਹੋਏ ਵਫ਼ਾਦਾਰ ਨਵਜੋਤ ਸਿੰਘ ਸਿੱਧੂ ਲਈ ਸੀਟ ਰੱਖਣਾ ਗਲਤ ਹੈ। ਇਹ ਦਲਿਤ ਸਸ਼ਕਤੀਕਰਨ ਦੇ ਬਿਰਤਾਂਤ ਨੂੰ ਪੂਰੀ ਤਰ੍ਹਾਂ ਕਮਜ਼ੋਰ ਕਰ ਰਿਹਾ ਹੈ ਅਤੇ ਇਹ ਕਾਂਗਰਸ ਨੂੰ ਸ਼ੋਭਾ ਨਹੀਂ ਦਿੰਦਾ।
ਹਰੀਸ਼ ਰਾਵਤ ਨੇ ਕਿਹਾ ਸੀ ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ 2022 ਦੀਆਂ ਚੋਣਾਂ
ਇਸ ਤੋਂ ਪਹਿਲਾਂ ਬੀਤੇ ਕਲ੍ਹ ਚੰਡੀਗੜ੍ਹ (Chandigarh) ਵਿਖੇ ਬੀਤੇ ਕਲ ਹਰੀਸ਼ ਰਾਵਤ ਅਤੇ ਆਬਜ਼ਰਵਰ ਅਜੇ ਮਾਕਨ ਤੇ ਹਰੀਸ਼ ਚੌਧਰੀ ਤੇ ਹੋਰ ਕਾਂਗਰਸੀ ਵਿਧਾਇਕਾਂ ਦੀ ਮੌਜੂਦਗੀ ਵਿਚ ਚਮਕੌਰ ਸਾਹਿਬ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੁਣ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ (ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚਿਹਰੇ ਦੀ ਚੋਣ ਕੀਤੀ ਜਾਵੇਗੀ) ਇਹ ਕਾਂਗਰਸ ਪ੍ਰਧਾਨ ਹੀ ਤੈਅ ਕਰੇਗਾ, ਪਰ ਹਾਲਾਤ ਦੇ ਮੱਦੇਨਜ਼ਰ, ਚੋਣਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਧੀਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਕਲ੍ਹ ਹੀ ਲਿਆ ਗਿਆ ਸੀ। ਚਰਨਜੀਤ ਸਿੰਘ ਚੰਨੀ ਦੇ ਨਾਂ 'ਤੇ ਪਾਰਟੀ ਸਰਬਸੰਮਤੀ ਨਾਲ ਸੀ। ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕਣ ਵੇਲੇ ਉੱਥੇ ਆਉਣ ਪਰ ਇਹ ਉਨ੍ਹਾਂ 'ਤੇ ਨਿਰਭਰ ਕਰਦਾ ਹੈ।
ਚਰਨਜੀਤ ਸਿੰਘ ਚੰਨੀ ਅੱਜ ਚੁੱਕਣਗੇ ਸਹੁੰ
ਰਾਵਤ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਦੋ ਪੰਜਾਬ ਵਿਚ ਦੋ ਉਪ ਮੁੱਖ ਮੰਤਰੀ ਹੋਣੇ ਚਾਹੀਦੇ ਹਨ। ਜਲਦੀ ਹੀ ਅਸੀਂ ਮੰਤਰੀ ਮੰਡਲ ਵਲੋਂ ਸੁਝਾਏ ਨਾਵਾਂ ਦੇ ਨਾਲ ਇਸ 'ਤੇ ਵਿਚਾਰ ਕਰਾਂਗੇ। ਕੁਝ ਨਾਵਾਂ' ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਪਰ ਇਹ ਮੁੱਖ ਮੰਤਰੀ ਦਾ ਅਧਿਕਾਰ ਹੈ, ਜੋ ਪਾਰਟੀ ਹਾਈ ਕਮਾਂਡ ਨਾਲ ਇਸ ਬਾਰੇ ਵਿਚਾਰ -ਵਟਾਂਦਰਾ ਕਰੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਤੋਂ ਬਾਅਦ ਉਹ ਮੀਡੀਆ ਨੂੰ ਸੰਬੋਧਿਤ ਕਰਨਗੇ ਅਤੇ ਕਾਂਗਰਸ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਅੱਜ 11 ਵਜੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਵਾਉਣਗੇ। ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ-ਚਰਨਜੀਤ ਚੰਨੀ ਮੁੱਖ ਮੰਤਰੀ, ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਰੰਧਾਵਾ ਉਪ ਮੁੱਖ ਮੰਤਰੀ