ਚੰਡੀਗੜ੍ਹ: ਪ੍ਰਾਈਵੇਟ ਥਰਮਲ ਪਲਾਂਟਾਂ ਦੀ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ 'ਤੇ ਸਵਾਲ ਖੜ੍ਹਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਥਰਮਲ ਪਲਾਟਾਂ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ ਅਤੇ ਪੰਜਾਬ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਢੁੱਕਵੀਂ ਕਾਰਵਾਈ ਕੀਤੀ ਗਈ।
ਪ੍ਰਾਈਵੇਟ ਥਰਮਲ ਪਲਾਂਟ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲੱਗ ਰਹੀਆਂ ਗੰਭੀਰ ਬਿਮਾਰੀਆਂ: ਜਾਖੜ - ਪ੍ਰਾਈਵੇਟ ਥਰਮਲ ਪਲਾਂਟ 'ਤੇ ਬੋਲੇ ਸੁਨੀਲ ਜਾਖੜ
ਪ੍ਰਾਈਵੇਟ ਥਰਮਲ ਪਲਾਂਟਾਂ ਦੀ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ 'ਤੇ ਸਵਾਲ ਖੜ੍ਹਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਥਰਮਲ ਪਲਾਟਾਂ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ।
ਸੁਨੀਲ ਜਾਖੜ
ਇਹ ਵੀ ਪੜ੍ਹੋ:ਤਰਨ ਤਾਰਨ ਬਲਾਸਟ 'ਚ ਮਾਰੇ ਗਏ ਗੁਰਕੀਰਤ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
ਥਰਮਲ ਨੇੜਲੇ ਇਲਾਕਿਆਂ ਵਿੱਚ ਲੋਕਾਂ ਨੂੰ ਲੱਗ ਰਹੀਆਂ ਗੰਭੀਰ ਬਿਮਾਰੀਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਅਤੇ ਸਸਤੀ ਬਿਜਲੀ ਦੇਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਹ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਸਬੰਧੀ ਮਿਲਣ ਜਾ ਰਹੇ ਹਨ।