ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਇਸਦੇ ਬਾਵਜੁਦ ਵੀ ਪੰਜਾਬ ਕਾਂਗਰਸ ’ਚ ਸਸਪੇਂਸ ਬਰਕਰਾਰ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (sunil Jakhar ) ਕਾਂਗਰਸੀ ਆਗੂ ਰਾਹੁਲ ਗਾਂਧੀ (rahul gandhi) ਅਤੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਦੇ ਨਾਲ ਅੱਜ ਦਿੱਲੀ ਵਿਖੇ ਮੁਲਾਕਾਤ ਕਰ ਸਕਦੇ ਹਨ।
ਜਾਖੜ ਪ੍ਰਿਯੰਕਾ ਅਤੇ ਰਾਹੁਲ ਨਾਲ ਆਏ ਸੀ ਨਜ਼ਰ
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਨੀਲ ਜਾਖੜ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਚੰਡੀਗੜ੍ਹ ਏਅਰਪੋਰਟ ’ਤੇ ਨਜ਼ਰ ਆਏ ਸੀ। ਪੰਜਾਬ ਕੈਬਨਿਟ ਵਿਸਥਾਰ ਦੇ ਮੱਦੇਨਜ਼ਰ ਜਾਖੜ ਦਾ ਇੰਝ ਰਾਹੁਲ-ਪ੍ਰਿਯੰਕਾ ਦੇ ਨਾਲ ਦਿੱਲੀ ਜਾਣ ’ਤੇ ਮੁੜ ਤੋਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈ ਕਮਾਂਡ ਨੂੰ ਸੌਂਪੀ ਸੂਚੀ: ਸੂਤਰ
ਪੰਜਾਬ ’ਚ ਕੈਬਨਿਟ ਵਿਸਤਾਰ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਜਿਸ ਕਾਰਨ ਪੰਜਾਬ ਕੈਬਨਿਟ (Punjab Cabinet) ਦੇ ਵਿਸਥਾਰ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਦਿੱਲੀ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਹਾਈਕਮਾਂਡ ਨੂੰ ਸੂਚੀ ਸੌਂਪ ਦਿੱਤੀ ਹੈ। ਸੂਤਰਾਂ ਮੁਤਾਬਿਕ ਬ੍ਰਹਮ ਮਹਿੰਦਰਾ, ਜਿਨ੍ਹਾਂ ਨੂੰ ਕਾਂਗਰਸ ਨੇ ਸ਼ੁਰੂ ਵਿੱਚ ਉਪ ਮੁੱਖ ਮੰਤਰੀਆਂ ਵਿੱਚੋਂ ਇੱਕ ਐਲਾਨ ਕੀਤਾ ਸੀ, ਸਾਧੂ ਸਿੰਘ ਧਰਮਸੋਤ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੰਤਰੀ ਮੰਡਲ ਤੋਂ ਛੁੱਟੀ ਹੋ ਸਕਦੀ ਹੈ।