ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਥਿਤ ਕਰਤਾਰਪੁਰ ਗੁਰਦੁਆਰੇ ਜਾਣ ਲਈ ਭਾਰਤ ਵੱਲੋਂ ਲਾਂਘਾ ਪੂਰੀ ਤਰ੍ਹਾਂ ਤਿਆਰ ਹੈ। ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਦਫ਼ਤਰ ਨੇ ਵੀਰਵਾਰ ਨੂੰ ਕਿਹਾ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਵੀ ਅਧਿਕਾਰਤ ਜੱਥੇ ਦਾ ਹਿੱਸਾ ਹੋਣਗੇ। ਦੱਸ ਦੇਈਏ ਕਿ ਇਹ ਜੱਥਾ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਹੋਵੇਗਾ।
ਕਰਤਾਰਪੁਰ ਲਾਂਘੇ ਜਾਣ ਵਾਲੇ ਪਹਿਲੇ ਜੱਥੇ ਦਾ ਹਿੱਸਾ ਹੋਣਗੇ ਸੰਨੀ ਦਿਓਲ - kartarpur corridor
ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਦਫ਼ਤਰ ਨੇ ਵੀਰਵਾਰ ਨੂੰ ਕਿਹਾ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਵੀ ਅਧਿਕਾਰਤ ਜੱਥੇ ਦਾ ਹਿੱਸਾ ਹੋਣਗੇ।
ਸੰਨੀ ਦਿਓਲ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨੂੰ ਸੂਚੀਬੱਧ ਕਰ ਚੁੱਕਾ ਹੈ। ਇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਉਨ੍ਹਾਂ 575 ਲੋਕਾਂ ਵਿੱਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜੱਥੇ ਦਾ ਹਿੱਸਾ ਹੋਣਗੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ।