ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਵਪਾਰ ਤੇ ਲੋਕਾਂ ਦੀਆਂ ਸਹੂਲਤਾਂ ਲਈ ਭਲੇ ਹੀ ਰੇਲ ਟ੍ਰੈਕ ਖਾਲੀ ਕਰ ਦਿੱਤੇ ਹਨ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ ਪੰਜਾਬ 'ਚ ਮਾਲ ਗੱਡੀਆਂ ਚਲਾਉਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਮੁੱਦੇ 'ਤੇ ਵੱਖ ਵੱਖ ਸਿਆਸੀ ਪਾਰਟੀਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ।
ਅਜਿਹੇ 'ਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀ ਕੈਪਟਨ ਨੂੰ ਪੱਤਰ ਲਿਖ ਬੇਨਤੀ ਕੀਤੀ ਹੈ। ਉਨ੍ਹਾਂ ਲਿਖਿਆ, "ਪੰਜਾਬ ਦੇ ਸਮੁੱਚੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਹੈ ਕਿ ਰੇਲ ਬੋਰਡ ਦੀ ਲੋੜ ਦੇ ਹਿਸਾਬ ਨਾਲ ਰੇਲ ਟਰੈਕ ਉਪਲੱਬਧ ਕਰਵਾਏ ਜਾਣ ਤਾਂ ਜੋ ਪੰਜਾਬੀਆਂ ਅਤੇ ਪੰਜਾਬ ਦਾ ਆਰਥਿਕ ਨੁਕਸਾਨ ਨਾ ਹੋਵੇ। ਅੰਦੋਲਨ ਕਰਨਾ ਜਨਤਾ ਦਾ ਹੱਕ ਹੈ ਪਰ ਇਸ ਕਾਰਨ ਹੋਰ ਨਾਗਰਿਕਾਂ ਦੀ ਆਮਦਨ ਦੇ ਸਾਧਨ ਨਾ ਰੁਕਣ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ।''