ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪਿਛਲੇ ਸਾਲ 10 ਸਤੰਬਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਕਿਸੇ ਵੀ ਹਾਲਤ ਵਿੱਚ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਜਸਟਿਸ ਅਰਵਿੰਦ ਸਾਂਗਵਾਨ ਨੇ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ।
ਸੁਮੇਧ ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣਾ ਚਾਹੁੰਦੀ ਹੈ ਅਤੇ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਚੁੱਕਣ ਲਈ ਕੀਤਾ ਜਾ ਰਿਹਾ ਹੈ। ਇਸ ਸਭ ਲਈ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ, ਜਿਸ 'ਤੇ ਹਾਈਕੋਰਟ ਨੇ ਸੈਣੀ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ।
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਸੁਮੇਧ ਸਿੰਘ ਸੈਣੀ ਦੇ ਖਿਲਾਫ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ।