ਪੰਜਾਬ

punjab

ETV Bharat / city

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ

ਡਰੱਗ ਮਾਮਲੇ 'ਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਪੰਜਾਬ ਚੋਣਾਂ ਦੇ ਚੱਲਦਿਆਂ ਸੋਮਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) 'ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ।

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ
ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ

By

Published : Jan 31, 2022, 1:58 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ (Supreme Court) ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੇ ਜਾਣ ਸਮੇਂ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) ’ਤੇ 23 ਫ਼ਰਵਰੀ ਤੱਕ ਰੋਕ ਲਗਾ ਦਿੱਤੀ ਹੈ।

ਸੁਪਰੀਮ ਕੋਰਟ ਦੇ ਇੰਨਾਂ ਆਦੇਸ਼ਾਂ ਤੋਂ ਸਾਫ਼ ਪਤਾ ਚੱਲਦਾ ਹੈ ਕਿ 20 ਫਰਵਰੀ ਨੂੰ ਵੋਟਾਂ ਹੋਣ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕਦੀ। ਜਿਸ ਕਾਰਨ ਉਹ ਚੋਣਾਂ 'ਚ ਆਪਣਾ ਪ੍ਰਚਾਰ ਕਰ ਸਕਣਗੇ। ਸੁਪਰੀਮ ਕੋਰਟ ਨੇ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਸੀਜੇਆਈ ਰਮਨਾ ਨੇ ਕਿਹਾ ਕਿ ਅਫਸੋਸ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਅਜਿਹੇ ਕੇਸ ਸਾਹਮਣੇ ਆ ਰਹੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ 'ਤੇ ਸੁਣਵਾਈ ਲਈ ਮਨਜੂਰੀ ਦਿੱਤੀ ਸੀ ਅਤੇ ਸੁਣਵਾਈ ਕਰਦੇ ਹੋਏ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਟਕਾ ਦਿੰਦਿਆਂ ਅਕਾਲੀ ਆਗੂ ਬਿਕਰਮ ਮਹੀਠੀਆ ਨੂੰ ਚੋਣਾਂ ਤੋਂ ਬਾਅਦ 23 ਫਰਵਰੀ ਤੱਕ ਰਾਹਤ ਦੇ ਦਿੱਤੀ ਹੈ।

ਕੋਰਟ ਨੇ ਇਸ ਨਾਲ ਹੀ ਪੰਜਾਬ ਸਰਕਾਰ ਨੂੰ ਜਦੋਂ ਤੱਕ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਹੈ। ਅਦਾਲਤ ਨੇ ਮਜੀਠੀਆ ਨੂੰ ਰਾਹਤ ਦਿੰਦਿਆਂ 23 ਫਰਵਰੀ ਨੂੰ ਟਰਾਇਲ ਕੋਰਟ ਅੱਗੇ ਪੇਸ਼ ਹੋਣ ਲਈ ਕਿਹਾ ਹੈ ਅਤੇ ਰੈਗੂਲਰ ਜ਼ਮਾਨਤ ਲੈਣ ਲਈ ਕਿਹਾ।

ਇਹ ਵੀ ਪੜ੍ਹੋ :ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ

ABOUT THE AUTHOR

...view details