ਚੰਡੀਗੜ੍ਹ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਂਗਸਟਰ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਰਿਜ਼ਰਵ ਕਰਨ ਦੇ ਨਿਰਦੇਸ਼ ਦਿੱਤੇ ਹਨ। ਯਾਨੀ ਕਿ ਜੈਪਾਲ ਭੁੱਲਰ ਦੀ ਦੇਹ ਨੂੰ ਸੰਭਾਲ ਕੇ ਰੱਖਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ 21 ਜੂਨ ਨੂੰ ਫਿਰ ਤੋਂ ਪਟੀਸ਼ਨ ’ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜੋ: ਪੰਜਾਬ ਕੈਬਨਿਟ ਨੇ 6ਵੇਂ ਪੇਅ-ਕਮਿਸ਼ਨ ਨੂੰ ਦਿੱਤੀ ਮਨਜ਼ੂਰੀ, ਜਾਣੋ ਹੋਰ ਕੀ ਲਏ ਫੈਸਲਾ
ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਸੀ ਕਿ ਇਸ ਮਾਮਲੇ ਦੀ ਨਿਆਂਇਕ ਪੰਜਾਬ ਹਰਿਆਣਾ ਹਾਈ ਕੋਰਟ ਦੀ ਨਹੀਂ ਹੈ, ਕਿਉਂਕਿ ਐਂਨਕਾਊਂਟਰ ਕੋਲਕਾਤਾ ਵਿੱਚ ਹੋਇਆ ਸੀ ਇਸ ਲਈ ਅਧਿਕਾਰ ਖੇਤਰ ਵੀ ਕੋਲਕਾਤਾ ਹਾਈਕੋਰਟ ਦਾ ਹੀ ਹੈ। ਇਸ ਲਈ ਪਟੀਸ਼ਨਕਰਤਾ ਕੋਲਕਾਤਾ ਹਾਈ ਕੋਰਟ ਵਿੱਚ ਪਹੁੰਚ ਕਰ ਸਕਦੇ ਹਨ, ਨਾਲ ਹੀ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਦੀ ਅਪੀਲ ਨੂੰ ਵੀ ਹਾਈ ਕੋਰਟ ਨੇ ਖਾਰਿਜ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਜੈਪਾਲ ਭੁੱਲਰ ਦੀ ਦੇਹ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਸੀ।