ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਪੰਜਾਬ ਯੂਨੀਵਰਸਿਟੀ ਵਿੱਚ ਇੰਡੀਆ ਮਾਈ ਵੈਲਨਟਾਈਨ ਪ੍ਰੋਗਰਾਮ ਦੇ ਵਿੱਚ ਪਹੁੰਚੀ ਸੀ। ਇੱਥੇ ਪਹੁੰਚ ਕੇ ਸਵਰਾ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਆ ਕੇ ਬਹੁਤ ਚੰਗਾ ਲੱਗਦਾ ਹੈ ਕਿਉਂਕਿ ਉਨ੍ਹਾਂ ਨੂੰ ਇੱਥੇ ਪੰਜਾਬੀ ਖਾਣਾ ਖਾਣ ਨੂੰ ਮਿਲਦਾ ਹੈ।
ਸਵਰਾ ਭਾਸਕਰ ਨੇ ਕਿਹਾ ਕਿ ਦੇਸ਼ ਦੇ ਵਿੱਚ ਸਰਕਾਰ ਨੇ ਅਜਿਹਾ ਮਾਹੌਲ ਬਣਾ ਦਿੱਤਾ ਹੈ ਅਗਰ ਕੋਈ ਸੀਏਏ ਦੇ ਵਿਰੋਧ ਵਜੋਂ ਗੱਲ ਕਰਦਾ ਹੈ ਤਾਂ ਉਸ ਨੂੰ ਦੇਸ਼ ਧਰੋਹੀ ਐਲਾਨ ਕਰ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਜਲਦ ਹੀ ਪੂਰਾ ਮੁਲਕ ਦੇਸ਼-ਧ੍ਰੋਹੀ ਬਣ ਜਾਵੇਗਾ।