ਪੰਜਾਬ

punjab

ETV Bharat / city

ਤਜਿੰਦਰ ਬਿੱਟੂ ਕੁਲ ਹਿੰਦ ਕਾਂਗਰਸ ਦੇ ਸਕੱਤਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਨਿਯੁਕਤ - ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ

ਕੁਲਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਸੀਨੀਅਰ ਕਾਂਗਰਸ ਆਗੂ ਡਾ. ਤਜਿੰਦਰ ਪਾਲ ਸਿੰਘ ਬਿੱਟੂ ਨੂੰ ਕੁਲਹਿੰਦ ਕਾਂਗਰਸ ਦਾ ਸਕੱਤਰ ਅਤੇ ਹਿਮਚਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਨਿਯੁਕਤ ਕੀਤਾ ਹੈ।

ਤਜਿੰਦਰ ਬਿੱਟੂ
ਤਜਿੰਦਰ ਬਿੱਟੂ

By

Published : Dec 23, 2021, 10:46 PM IST

ਨਵੀਂ ਦਿੱਲੀ : ਕੁਲਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਸੀਨੀਅਰ ਕਾਂਗਰਸ ਆਗੂ ਡਾ. ਤਜਿੰਦਰ ਪਾਲ ਸਿੰਘ ਬਿੱਟੂ ਨੂੰ ਕੁਲਹਿੰਦ ਕਾਂਗਰਸ ਦਾ ਸਕੱਤਰ ਅਤੇ ਹਿਮਚਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਨਿਯੁਕਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਸਮੇਂ ਸ੍ਰੀ ਰਾਜੀਵ ਸ਼ੁਕਲਾ ਹਿਮਾਚਲ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਰਜ ਹਨ ਜਿਨ੍ਹਾਂ ਦੇ ਨਾਲ ਹੁਣ ਸ: ਬਿੱਟੂ ਨੂੰ ਅਟੈੱਚ ਕੀਤਾ ਗਿਆ ਹੈ।

ਜਲੰਧਰ ਨਾਲ ਸੰਬੰਧਤ ਸ: ਬਿੱਟੂ ਇੱਕ ਵਕੀਲ ਹਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹੋਣ ਦੇ ਨਾਲ ਨਾਲ ਇਸ ਸਮੇਂ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਦੇ ਚੇਅਰਮੈਨ ਹਨ।

ਤਜਿੰਦਰ ਬਿੱਟੂ ਕੁਲ ਹਿੰਦ ਕਾਂਗਰਸ ਦੇ ਸਕੱਤਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਨਿਯੁਕਤ

ਇਹ ਵੀ ਪੜ੍ਹੋ :ਲੁਧਿਆਣਾ ਧਮਾਕਾ: CM ਚੰਨੀ ਨੇ ਜਤਾਈ ਫਿਦਾਈਨ ਹਮਲੇ ਦਾ ਆਸ਼ੰਕਾ, ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਉਹ ਜਲੰਧਰ ਇਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹਨਾਂ ਨੇ ਕਾਂਗਰਸ, ਯੂਥ ਕਾਂਗਰਸ ਅਤੇ ਕਾਂਗਰਸ ਸੇਵਾ ਦਲ ਵਿੱਚ ਕਈ ਅਹਿਮ ਅਹੁਦਿਆਂ ’ਤੇ ਸੇਵਾ ਨਿਭਾਈ ਹੈ।

ਦੱਸ ਦੇਈਏ ਕਿ ਬਿੱਟੂ ਦਾ ਪੰਜਾਬ ਦੀ ਰਾਜਨੀਤੀ ਵਿੱਚ ਕਾਫੀ ਦਬਦਬਾ ਹੈ ਅਤੇ ਉਹ ਪ੍ਰਿਅੰਕਾ ਗਾਂਧੀ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਬਿੱਟੂ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਕ ਵਾਰ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।

ਇਹ ਵੀ ਪੜ੍ਹੋ :ਸਿਆਸੀ ਵਿਰੋਧੀਆਂ ਨੂੰ ਦੋਸ਼ੀ ਠਹਿਰਾਉਣ ਦੀ ਘਟੀਆ ਰਾਜਨੀਤੀ ਨਾ ਖੇਡਣ ਮੁੱਖ ਮੰਤਰੀ : ਅਕਾਲੀ ਦਲ

ABOUT THE AUTHOR

...view details