ਮੁਹਾਲੀ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਮੁਲਾਜ਼ਮਾਂ ਨੂੰ ਸਜ਼ਾ ਸੁਣਾ ਦਿੱਤੀ ਹੈ। ਇਸ ਸਬੰਧੀ ਸਾਡੇ ਪੱਤਰਕਾਰ ਨੇ 1980-91 ਦੇ ਦਹਾਕੇ ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੁਰਮੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ।
ਝੂਠੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਇਸ ਸਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਦੇ ਮੈਂਬਰ ਗੁਰਮੇਲ ਸਿੰਘ ਨੂੰ 1993 ਵਿੱਚ ਪੰਜਾਬ ਪੁਲੀਸ ਵੱਲੋਂ ਮਾਰ ਦਿੱਤਾ ਗਿਆ ਸੀ। ਜਦ ਕਿ ਗੁਰਮੇਲ ਸਿੰਘ ਦਾ ਦਹਿਸ਼ਤਗਰਦੀ ਗਤੀਵਿਧੀਆਂ ਨਾਲ ਕੋਈ ਸਬੰਧ ਨਹੀਂ ਸੀ।ਇਸ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਡੀਐੱਸਪੀ ਜਸਪਾਲ ਸਿੰਘ ਨੂੰ ਅਦਾਲਤ ਵੱਲੋਂ ਸਜ਼ਾ ਨਹੀਂ ਸੁਣਾਈ ਜਾਂਦੀ, ਉਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ।ਜ਼ਿਕਰਯੋਗ ਹੈ ਕਿ 1980-91 ਦੇ ਦਹਾਕੇ ਵਿੱਚ ਦਹਿਸ਼ਤਗਰਦੀ ਦੇ ਮਾਹੌਲ ਵਿੱਚ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੌਰਾਨ ਕਈ ਮਾਸੂਮ ਲੋਕਾਂ ਨੂੰ ਮਾਰ ਦਿੱਤਾ ਗਿਆ ਸੀ।