ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਿਹਤ ਅਧਿਕਾਰੀਆਂ ਨੂੰ 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇ।
ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਸਹਿ-ਰੋਗਾਂ ਵਾਲੇ ਅਤੇ ਦਿਵਿਆਂਗ ਵਿਅਕਤੀਆਂ ਅਤੇ ਸਰਕਾਰੀ ਕਰਮਚਾਰੀਆਂ ਦਾ ਪਹਿਲ ਦੇ ਆਧਾਰ 'ਤੇ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਨੇ ਕੋਵਿਡ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਪ੍ਰਾਹੁਣਚਾਰੀ ਉਦਯੋਗ, ਪਾਰਲਰ ਅਤੇ ਦੁਕਾਨਾਂ, ਰੈਸਟੋਰੈਂਟ, ਜਿੰਮ ਸਮੇਤ ਸਰਵਿਸ ਆਉਟਲੈਟਾਂ ਆਦਿ ਦੇ ਸਟਾਫ਼ ਨੂੰ ਵੀ ਜਲਦੀ ਟੀਕਾ ਲਗਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਿਆਂਇਕ ਅਧਿਕਾਰੀਆਂ ਅਤੇ ਵਕੀਲਾਂ ਨੂੰ ਵੀ ਟੀਕਾਕਰਨ ਲਈ ਪਹਿਲ ਦਿੱਤੀ ਜਾਵੇ ਤਾਂ ਜੋ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਢੰਗ ਨਾਲ ਮੁੜ ਤੋਂ ਸੁਰੂ ਹੋ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਟੀਕਾਕਰਨ ਲਈ ਬੱਚੇ ਨੂੰ ਦੁੱਧ ਪਿਆਉਣ ਵਾਲੀਆਂ ਮਾਵਾਂ, ਜਿਨ੍ਹਾਂ ਨੂੰ ਟੀਕਾਕਰਨ ਲਈ ਯੋਗ ਦਰਸਾਇਆ ਗਿਆ ਹੈ, ਤੱਕ ਸਰਗਰਮੀ ਨਾਲ ਪਹੁੰਚ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਜਿਨ੍ਹਾਂ ਸ਼ਹਿਰਾਂ/ਕਸਬਿਆਂ/ਦਿਹਾਤੀ ਖੇਤਰਾਂ ਵਿੱਚ ਪਾਜ਼ੇਟਿਵਟੀ/ਮੌਤ ਦਰ ਜ਼ਿਆਦਾ ਪਾਈ ਗਈ ਹੈ ਉੱਥੇ ਵਾਰਡ-ਵਾਰ ਅਤੇ ਪਿੰਡ-ਵਾਰ ਮੁਹਿੰਮਾਂ ਚਲਾਈਆਂ ਜਾਣ ਤਾਂ ਜੋ ਇਨ੍ਹਾਂ ਖੇਤਰਾਂ ਵਿੱਚ ਟੀਕਾਕਰਨ ਨੂੰ ਤਰਜੀਹ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕਰੀਬ 1 ਲੱਖ ਸਹਿ-ਰੋਗਾਂ ਵਾਲੇ ਨੌਜਵਾਨਾਂ, 3.5 ਲੱਖ ਨੌਜਵਾਨ ਉਸਾਰੀ ਕਾਮਿਆਂ ਅਤੇ ਹੋਰ ਕਾਮਿਆਂ ਦਾ ਮੁਫਤ ਟੀਕਾਕਰਨ ਕੀਤਾ ਗਿਆ ਹੈ। ਸਿਹਤ ਸਕੱਤਰ ਹੁਸਨ ਲਾਲ ਨੇ ਖੁਲਾਸਾ ਕੀਤਾ ਕਿ ਸੂਬੇ ਨੂੰ 18-45 ਉਮਰ ਵਰਗ ਲਈ ਹੁਣ ਤੱਕ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਪ੍ਰਾਪਤ ਹੋਈਆਂ ਹਨ ਜਿਸ ਵਿਚੋਂ 5,30,610 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਕੋਲ 55,390 ਖੁਰਾਕਾਂ ਦਾ ਸਟਾਕ ਪਿਆ ਹੈ। ਇਸ ਦੇ ਨਾਲ ਹੀ ਕੋਵੈਕਸੀਨ ਦੀਆਂ 150850 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ 66040 ਦੀ ਵਰਤੋਂ ਕੀਤੀ ਗਈ ਹੈ।
'18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਕੀਤਾ ਜਾਵੇ ਟੀਕਾਕਰਨ' - ਟੀਕਾਕਰਨ ਨੂੰ ਤਰਜੀਹ
ਕੋਰੋਨਾ(corona) ਦੌਰਾਨ ਸੂਬਾ ਸਰਕਾਰ ਦੇ ਵੱਲੋਂ ਸਕੂਲ ਖੋਲ੍ਹਣ ਦੀ ਤਿਆਰੀ(Preparing to open the school) ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਸਰਕਾਰ ਨੇ ਸਿਹਤ ਅਧਿਕਾਰੀਆਂ(Health officers) ਨੂੰ 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇ।
'18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਕੀਤਾ ਜਾਵੇ ਟੀਕਾਕਰਨ'