ਚੰਡੀਗੜ੍ਹ: ਸਾਬਕਾ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ (Navjot Kaur Sidhu News) ਨੇ ਕਿਹਾ ਹੈ ਕਿ ਰੈਲੀ ਦੌਰਾਨ ਮੁਜਾਹਰਾਕਾਰੀ ਅਧਿਆਪਕਾਂ ’ਤੇ ਡੀਐਸਪੀ ਵੱਲੋਂ ਲਾਠੀਚਾਰਜ ਕਰਨ ਦਾ ਦ੍ਰਿਸ਼ ਬੜਾ ਖੌਫਨਾਕ ਸੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਵਿਭਾਗ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ਤੇ ਤੁਰੰਤ ਮੁਅੱਤਲ ਕਰਨਾ ਚਾਹੀਦਾ ਹੈ। ਨਵਜੋਤ ਕੌਰ ਨੇ ਇਹ ਗੱਲ ਇੱਕ ਟਵੀਟ ਕਰਕੇ ਕਹੀ ਤੇ ਨਾਲ ਹੀ ਕਿਹਾ ਕਿ ਲੋਕ ਤਾਂ ਹੀ ਮੁਜਾਹਰਾ ਕਰਦੇ ਹਨ, ਜੇਕਰ ਉਹ ਪੀੜਤ ਹਨ ਨਾ ਕਿ ਇਸ ਲਈ ਕਿ ਉਹ ਸੜ੍ਹਕਾਂ ’ਤੇ ਘੁੰਮਦੇ ਹਨ। ਇੱਕ ਤਰ੍ਹਾਂ ਨਾਲ ਇਸ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਵੀ ਘੇਰਿਆ (Navjot Kaur takes on Channi Govt.)ਹੈ।
ਸੀਐਮ ਨੂੰ ਕਰਨਾ ਪਿਆ ਸੀ ਵਿਰੋਧ ਦਾ ਸਾਹਮਣਾ
ਜਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਵਿਖੇ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਫੇਰੀ (Mansa Rally) ਦੌਰਾਨ ਬੇਰੁਜ਼ਗਾਰ ਅਧਿਆਪਕਾਂ (Unemployed teachers) ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੰਡਾਲ ਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ। ਬੇਰੁਜ਼ਗਾਰ ਅਧਿਆਪਕਾਂ ਨੂੰ ਪੰਡਾਲ ਚੋਂ ਬਾਹਰ ਕੱਢਕੇ ਉਨ੍ਹਾਂ ਨੂੰ ਡੰਡਿਆਂ ਦੇ ਨਾਲ ਕੁੱਟਿਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਹ ਆਪਣਾ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ।
ਪੰਜਾਬ ਸਰਕਾਰ ’ਤੇ ਬੇਰੁਜਗਾਰਾਂ ਨੇ ਲਗਾਇਆ ਦੋਸ਼