ਪੰਜਾਬ

punjab

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਰਹੇਗੀ ਬੱਦਲਵਾਹੀ

By

Published : Aug 21, 2022, 10:08 AM IST

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਹਲਕਾ ਹਲਕਾ ਮੀਂਹ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ।

TEMPERATURE OF PUNJAB
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਰਹੇਗੀ ਬੱਦਲਵਾਹੀ

ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਦੇ ਕੁਝ ਸ਼ਹਿਰਾਂ ਵਿੱਚ ਸਵੇਰ ਹੀ ਹਲਕਾ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਨਾਲ ਹੀ ਕੁਝ ਸ਼ਹਿਰਾਂ ਵਿੱਚ ਬੱਦਲਵਾਈ ਰਹੇਗੀ। ਦੱਸ ਦਈਏ ਕਿ ਸੂਬੇ ਭਰ ਵਿੱਚ ਬਹੁਤ ਗਰਮੀ ਵਧ ਗਈ ਸੀ ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਸਨ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਸਕਦਾ ਹੈ।



ਪੰਜਾਬ ਦੇ ਕਈ ਸ਼ਹਿਰਾਂ ਵਿੱਚ ਰਹੇਗੀ ਬੱਦਲਵਾਹੀ



ਅੰਮ੍ਰਿਤਸਰ:
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।


ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।



ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।


ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।


ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:Weekly Horoscope ਆਚਾਰਯ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ABOUT THE AUTHOR

...view details