ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਕਾਂਗਰਸੀ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਾਕਾਰਾਂ ਨੂੰ ਤਾੜਨਾਂ ਦਿੰਦੇ ਹੋਏ ਟਵੀਟ ਕੀਤਾ ਹੈ।
ਸਾਂਸਦ ਮਨੀਸ਼ ਤਿਵਾੜੀ ਨੇ ਟਵੀਟ ਕਰਦੇ ਹੋਏ ਮਨੀਸ਼ ਤਿਵਾੜੀ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਜੰਮੂ ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ ਅਤੇ ਪਾਕਿਸਤਾਨੀ ਪੱਖੀ ਹਨ ਕੀ ਉਹ ਕਾਂਗਰਸ ਦਾ ਹਿੱਸਾ ਹੋਣੇ ਚਾਹੀਦੇ ਹਨ। ਅਜਿਹੇ ਲੋਕ ਦੇਸ਼ ਲਈ ਕੁਰਬਾਨੀਆਂ ਦੇਣ ਵਾਲੀਆਂ ਦਾ ਮਜ਼ਾਕ ਉਡਾ ਰਹੇ ਹਨ। ਅਜਿਹੇ ਬਿਆਨਾਂ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਆਪਣੇ ਧਿਆਨ ’ਚ ਲੈਣ ਦੀ ਲੋੜ ਹੈ।
'ਕਾਂਗਰਸ ’ਚ ਰਹਿਣ ਦੂਰ ਦੇਸ਼ ’ਚ ਰਹਿਣ ਲਾਇਕ ਨਹੀਂ' ਸੀਐੱਮ ਕੈਪਟਨ ਨੇ ਪਾਈ ਤਾੜਨਾ
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਲਗਾਏ ਗਏ ਉਨ੍ਹਾਂ ਦੇ ਸਲਾਹਕਾਰਾਂ ਵਿੱਚੋਂ ਦੋ ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਮਲ੍ਹੀ ਨੂੰ ਤਾੜਿਆ। ਉਨ੍ਹਾਂ ਨੇ ਟਵੀਟ ਕਰਦਿਆ ਕਿਹਾ ਕਿ ਪਾਕਿਸਤਾਨ ਤੇ ਕਸ਼ਮੀਰ ਜਿਹੇ ਸੰਵੇਦੀ ਕੌਮੀ ਮੁੱਦਿਆਂ ‘ਤੇ ਬਿਨਾ ਸੋਚੇ ਸਮਝੇ ਕੀਤੀ ਬਿਆਨਬਾਜੀ ਸ਼ਾਂਤੀ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਲਾਹਕਾਰ ਸਿੱਧੂ ਨੂੰ ਸਲਾਹ ਦੇਣ ਨਾ ਕਿ ਮੁੱਦੇ ਬਾਰੇ ਘੱਟ ਜਾਂ ਜਾਣਕਾਰੀ ਨਾ ਹੋਣ ਦੇ ਬਾਵਜੂਦ ਬਿਆਨਬਾਜੀ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਤੋਂ ਪਹਿਲਾਂ ਉਸ ਦੀਆਂ ਪੇਚੀਦਗੀਆਂ ਸਮਝ ਲੈਣੀਆਂ ਚਾਹੀਦੀਆਂ ਹਨ।
ਕੈਪਟਨ ਨੇ ਸਿੱਧੂ ਨੂੰ ਦਿੱਤੀ ਸਲਾਹ
ਮੁੱਖ ਮੰਤਰੀ ਨੇ ਸਿੱਧੂ ਨੂੰ ਵੀ ਸਲਾਹ ਦਿੱਤੀ ਹੈ ਕਿ ਉਹ ਆਪਣੇ ਸਲਾਹਕਾਰਾਂ ਨੂੰ ਅਜਿਹੀ ਬਿਆਨਬਾਜੀ ਤੋਂ ਰੋਕਣ ਤਾਂ ਜੋ ਭਾਰਤ ਦੇ ਹਿੱਤਾਂ ਨੂੰ ਢਾਹ ਨਾ ਲੱਗੇ। ਜਿਕਰਯੋਗ ਹੈ ਕਿ ਪਿਆਰੇ ਲਾਲ ਗਰਗ ਨੇ ਕੈਪਟਨ ਦੇ ਪਾਕਿਸਤਾਨ ਬਾਰੇ ਬਿਆਨ ‘ਤੇ ਕੁਮੈਂਟ ਕੀਤਾ ਸੀ। ਇਸ ਤੋਂ ਪਹਿਲਾਂ ਮਲ੍ਹੀ ਨੇ ਕਸ਼ਮੀਰ ਮੁੱਦੇ ‘ਤੇ ਕਥਿਤ ਵਿਵਾਦਤ ਬਿਆਨ ਦਿੱਤਾ ਸੀ। ਇਸੇ ਕਾਰਨ ਮੁੱਖ ਮੰਤਰੀ ਨੇ ਟਵੀਟ ਕਰਕੇ ਜਿੱਥੇ ਦੋਵਾਂ ਨੂੰ ਤਾੜਨਾ ਕੀਤੀ ਹੈ, ਉਥੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਸਮਝਾਉਣ ਦੀ ਤਾਕੀਦ ਕੀਤੀ ਹੈ।
ਇਹ ਵੀ ਪੜੋ: ਕੈਪਟਨ ਦੀ ਸਿੱਧੂ ਦੇ ਸਲਾਹਕਾਰਾਂ ਨੂੰ ਤਾੜਨਾ, ਨਾ ਦੇਣ ਗਲਤ ਬਿਆਨ