ਅਕਾਲੀ ਦਲ ਵੱਲੋਂ ਵੀ 26 ਮਈ ਨੂੰ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ ਦਾ ਐਲਾਨ
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ ਅਤੇ ਕਿਹਾ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ ਅਤੇ ਸਿਰਫ ਤਾਨਾਸ਼ਾਹ ਹੀ ਲੋਕਾਂ ਪ੍ਰਤੀ ਆਪਣੇ ਨਾ ਬਦਲਣ ਦਾ ਰਵੱਈਆ ਰੱਖਦੇ ਹਨ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਇਹਨਾਂ ਕਾਨੂੰਨਾਂ ਖਿਲਾਫ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ 26 ਨੁੰ ਆਪੋ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ।
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ ਅਤੇ ਕਿਹਾ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ ਅਤੇ ਸਿਰਫ ਤਾਨਾਸ਼ਾਹ ਹੀ ਲੋਕਾਂ ਪ੍ਰਤੀ ਆਪਣੇ ਨਾ ਬਦਲਣ ਦਾ ਰਵੱਈਆ ਰੱਖਦੇ ਹਨ।
ਉਹਨਾਂ ਕਿਹਾ ਕਿ ਮੈਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ 26 ਮਈ ਨੂੰ ਆਪੋ ਆਪਣੇ ਘਰਾਂ ’ਤੇ ਕਾਲੇ ਝੰਡਾ ਲਹਿਰਾ ਕੇ ਕਿਸਾਨਾਂ ਲਈ ਨਿਆਂ ਦੀ ਮੰਗ ਕਰਨ।
ਕੋਰੋਨਾ ਮਹਾਮਾਰੀ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਤੇ ਸੂਬੇ ਦੀ ਕਾਂਗਰਸ ਸਰਕਾਰ ਦੋਵਾਂ ਨੇ ਰਲ ਕੇ ਪੰਜਾਬ ਨੂੰ ਫੇਲ੍ਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਮੌਤ ਦਰ ਜ਼ਿਆਦਾ ਹੋਣ ਦੇ ਬਾਵਜੂਦ ਸੂਬੇ ਨੂੰ ਵੈਂਟੀਲੇਟਰ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਅਸੀਂ ਇਸ ਬਿਮਾਰੀ ’ਤੇ ਤਾਂ ਹੀ ਫਤਿਹ ਪਾ ਸਕਦੇ ਹਾਂ ਜੇਕਰ ਅਸੀਂ ਜੇਕਰ ਸਾਡਾ ਜਰਨੈਲ ਜੰਗ ਵਾਸਤੇ ਬਾਹਰ ਆਵੇ। ਉਹਨਾਂ ਕਿਹਾ ਕਿ ਪੰਜਾਬ ਨੂੰ ਇਸ ਮੌਕੇ ਦਲੇਰ ਲੀਡਰਸ਼ਿਪ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਭ ਤੋਂ ਵੱਧ ਪ੍ਰਭਾਵਤ ਜ਼ਿਲਿ੍ਹਆਂ ਦਾ ਦੌਰਾ ਕਰਨ ਅਤੇ ਆਪਣੇ ਮੰਤਰੀਆਂ ਨੁੰ ਵੀ ਇਹ ਹਦਾਇਤ ਕਰਨ ਕਿ ਉਹ ਲੋਕਾਂ ਨਾਲ ਸਿੱਧਾ ਰਾਬਤ ਕਾਇਮ ਕਰ ਕੇ ਆਕਸੀਜ਼ਨ, ਦਵਾਈਆਂ ਤੇ ਮਿਆਰੀ ਮੈਡੀਕਲ ਸੰਭਾਲ ਦੀ ਘਾਟ ਸਮੇਤ ਉਹਨਾਂ ਦੀਆਂ ਹੋਰ ਮੁਸ਼ਕਿਲਾਂ ਹੱਲ ਕਰ ਸਕਣ।
ਇਹ ਵੀ ਪੜੋ:ਕਿਸਾਨਾਂ ਦੇ ਹੱਕ 'ਚ ਡਟੇ ਨਵਜੋਤ ਸਿੱਧੂ.. 26 ਮਈ ਨੂੰ ਕਰਨਗੇ ਇਹ ਕੰਮ..