ਪੰਜਾਬ

punjab

ETV Bharat / city

ਅਕਾਲੀ ਦਲ ਨੇ ਜੇਲ੍ਹ ਪ੍ਰਸ਼ਾਸਨ ਦੇ ਕਾਰਜ 'ਤੇ ਚੁੱਕੇ ਸਵਾਲ - punjab jail

ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਲ੍ਹਾਂ ਵਿਚ ਵੱਡੇ ਅਪਰਾਧੀਆਂ ਦੀ ਮੌਤ ਦੀ ਹਾਈਕੋਰਟ ਦੀ ਨਿਗਰਾਨੀ ‘ਚ ਜਾਂਚ ਕਰਵਾਉਣ ਦੀ ਮੰਗ ਕਰਨ ਦੇ ਨਾਲ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।

ਫ਼ੋਟੋ

By

Published : Jul 23, 2019, 9:37 AM IST

Updated : Jul 23, 2019, 2:05 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨਿਆਇਕ ਹਿਰਾਸਤ ਵਿਚ ਵੱਡੇ ਅਪਰਾਧੀਆਂ ਦੀ ਹੋਣ ਵਾਲੀਆਂ ਮੌਤਾਂ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਵਿਚ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਜੇਲ੍ਹਾਂ ਅੰਦਰ ਪ੍ਰਸਾਸ਼ਿਨਕ ਪ੍ਰਬੰਧ ਤਹਿਸ ਨਹਿਸ ਹੋਣ ਲਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।
ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਪ੍ਰੈਸ ਬਿਆਨ ਜਾਰੀ ਕਰਦੇ ਕਿਹਾ ਹੈ ਕਿ ਕੁਝ ਸਮਾਂ ਪਹਿਲਾ ਫੜੀ ਗਈ 548 ਕਿਲੋ ਹੈਰੋਇਨ ਦੇ ਮੁੱਖ ਦੋਸ਼ੀ ਗੁਰਪਿੰਦਰ ਦੀ ਅੰਮ੍ਰਿਤਸਰ ਜੇਲ੍ਹ ਵਿਚ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿ ਬੇਹੱਦ ਸੰਵੇਦਨਸ਼ੀਲ ਕੇਸਾਂ ਦੇ ਦੋਸ਼ੀਆਂ ਦੀਆਂ ਪੰਜਾਬ ਦੀਆਂ ਜੇਲ੍ਹਾਂ ਅੰਦਰ ਮੌਤਾਂ ਹੋ ਰਹੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਬੇਅਦਬੀ ਕਾਂਡ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋ ਗਿਆ ਸੀ। ਉਹਨਾਂ ਕਿਹਾ ਕਿ ਬਿੱਟੂ ਨੂੰ ਵੱਖਰੀ ਬੈਰਕ ‘ਚ ਰੱਖਣ ਅਤੇ ਬਾਕੀ ਕੈਦੀਆਂ ਤੋਂ ਦੂਰ ਰੱਖਣ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਆਪਣੇ ਸੈਲ ਵਿਚੋਂ ਬਾਹਰ ਆਉਣ ਦੀ ਆਗਿਆ ਦਿੱਤੀ ਗਈ ਸੀ।
ਇਹ ਟਿੱਪਣੀ ਕਰਦਿਆਂ ਕਿ ਇਹਨਾਂ ਸਾਰੇ ਕੇਸਾਂ ਦੀ ਚੰਗੀ ਤਰ੍ਹਾਂ ਪੜਤਾਲ ਹੋਣੀ ਚਾਹੀਦੀ ਹੈ।

Last Updated : Jul 23, 2019, 2:05 PM IST

ABOUT THE AUTHOR

...view details