ਪੰਜਾਬ

punjab

ETV Bharat / city

ਕੈਪਟਨ ਨੇ ਕੇਂਦਰ ਤੋਂ ਵੈਕਸੀਨ ਭੇਜਣ ਤੇ 2 ਨਵੇਂ ਆਕਸੀਜਨ ਪਲਾਂਟ ਦੀ ਮੰਗੀ ਮਨਜੂਰੀ

ਸੂਬੇ ਵਿੱਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ 3 ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ।

ਕੈਪਟਨ ਨੇ ਕੇਂਦਰ ਨੂੰ ਵੈਕਸੀਨ ਭੇਜਣ ਤੇ 2 ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਕੀਤੀ ਮੰਗ
ਕੈਪਟਨ ਨੇ ਕੇਂਦਰ ਨੂੰ ਵੈਕਸੀਨ ਭੇਜਣ ਤੇ 2 ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਕੀਤੀ ਮੰਗ

By

Published : Apr 19, 2021, 6:30 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜ਼ਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਸੂਬੇ ਵਿੱਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ 3 ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ।
ਇਹ ਵੀ ਪੜੋ: ਪੰਥਕ ਜਥੇਬੰਦੀਆਂ ਨੇ ਕੀਤਾ ਹਾਈਕੋਰਟ ਦਾ ਘਿਰਾਓ, ਪੁਲਿਸ ਨਾਲ ਹੋਇਆ ਟਕਰਾ
ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੰਮ੍ਰਿਤਸਰ ਹਸਪਤਾਲ ਵਿੱਚ ਆਕਸੀਜਨ ਦੀ ਸਪਲਾਈ ਦੀ ਘਾਟ ਦਾ ਜਿਕਰ ਕੀਤਾ। ਜਦਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਭਾਵੇਂ ਇੰਡੀਨ ਆਇਲ ਲਿਮਟਡ ਸੂਬੇ ਨੂੰ ਸਪਲਾਈ ਮੁਹੱਈਆ ਕਰਵਾ ਰਿਹਾ ਹੈ ਪਰ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਮੰਗ-ਸਪਲਾਈ ਉਤੇ ਨੇੜਿਓਂ ਨਿਗ੍ਹਾ ਰੱਖੀ ਜਾ ਰਹੀ ਹੈ। ਇਸ ਸਬੰਧ ਵਿੱਚ ਸਥਿਤੀ ਦੀ ਨਿਗਰਾਨੀ ਕਰਨ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਲਈ ਸੂਬਾ ਸਰਕਾਰ ਨੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ।
ਸਿਹਤ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਕੋਰੋਨਾ ਦੀ ਪਿਛਲੀ ਲਹਿਰ ਆਉਣ ਤੋਂ ਤਿੰਨ ਪਲਾਂਟ ਕਾਰਜਸ਼ੀਲ ਹੋ ਚੁੱਕੇ ਹਨ ਅਤੇ ਅੰਮ੍ਰਿਤਸਰ ਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿਖੇ 2 ਪਲਾਂਟ ਲਈ ਕੇਂਦਰ ਦੀ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ। ਭਾਵੇਂ ਇਸ ਵੇਲੇ ਆਕਸੀਜਨ ਦੀ ਕਮੀ ਹੈ ਪਰ ਲੋੜ ਦੀ ਪੂਰਤੀ ਕਰਨ ਲਈ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਨੂੰ ਸਪਲਾਈ ਕੀਤੀ ਜਾ ਰਹੀ ਹੈ।

ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਟੀਕਾਕਰਨ ਦਾ ਪੁਲਿਸ ਵਿਭਾਗ ਉਪਰ ਸਾਕਾਰਾਤਮਕ ਅਸਰ ਜਾਪਦਾ ਹੈ ਅਤੇ ਪਿਛਲੇ 24 ਘੰਟਿਆਂ ਵਿੱਚ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਉਣ ਵਾਲਾ ਇੱਕ ਪੁਲਿਸ ਜਵਾਨ ਪਾਜ਼ੀਟਿਵ ਆਇਆ ਹੈ ਅਤੇ ਟੀਕਾਕਰਨ ਵਾਲਿਆਂ ਵਿੱਚ ਕੁੱਲ ਸਿਰਫ 397 ਪਾਜ਼ੀਟਿਵ ਕੇਸ ਹਨ। ਮੁੱਖ ਮੰਤਰੀ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਵਿਅਕਤੀਆਂ ਦਾ ਵੱਧ ਤੋਂ ਵੱਧ ਟੀਕਾਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਨੇ ਵੱਡੇ ਉਦਯੋਗਾਂ ਨੂੰ ਆਪੋ-ਆਪਣੇ ਮੁਲਾਜ਼ਮਾਂ ਦੇ ਟੀਕਾਕਰਨ ਲਈ ਜਿੰਮਾ ਚੁੱਕਣ ਲਈ ਆਖਿਆ।
ਇਹ ਵੀ ਪੜੋ: ਬੇਅਦਬੀ ਦੇ ਮੁੱਦੇ 'ਤੇ 'ਆਪ' ਨੇ ਕੀਤਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ABOUT THE AUTHOR

...view details