ਚੰਡੀਗੜ੍ਹ: ਅੱਜ ਸ਼ਾਮ 4 ਵਜੇ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਹੋਵੇਗੀ। ਇਸ ਬੈਠਕ ਵਿੱਚ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਸਣੇ ਕਈ ਅਹਿਮ ਫੈਸਲੇ ਲਏ ਜਾਣਗੇ।
ਸੂਬੇ 'ਚ ਸਿਹਤ ਸਹੂਲਤਾਂ ਨੂੰ ਲੈ ਕੇ ਕੈਪਟਨ ਅੱਜ ਕਰਨਗੇ ਮੰਤਰੀ ਮੰਡਲ ਨਾਲ ਬੈਠਕ - ਕੈਪਟਨ ਅੱਜ ਕਰਨਗੇ ਮੰਤਰੀ ਮੰਡਲ ਨਾਲ ਬੈਠਕ
ਅੱਜ ਸ਼ਾਮ 4 ਵਜੇ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਹੋਵੇਗੀ। ਇਸ ਬੈਠਕ ਵਿੱਚ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਸਣੇ ਕਈ ਅਹਿਮ ਫੈਸਲੇ ਲਏ ਜਾਣਗੇ।
ਫ਼ੋਟੋ
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿੱਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਵੱਲੋਂ ਪੁੱਛੇ ਗਏ ਆਪਣੇ ਹੀ ਸਰਕਾਰ ਕੋਲੋਂ ਸਵਾਲਾਂ ਨੂੰ ਲੈ ਕੇ ਚਰਚਾ ਕਰਨਗੇ।
ਜ਼ਿਕਰਯੋਗ ਹੈ ਕਿ ਕੋਵਿਡ-19 ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 76 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 48,154 ਹੋ ਗਈ ਹੈ। ਸਭ ਤੋਂ ਵੱਧ 9 ਮੌਤਾਂ ਲੁਧਿਆਣਾ ਜਿਲ੍ਹੇ ਚ ਦਰਜ ਕੀਤੀਆਂ ਗਈਆਂ।