ਪੰਜਾਬ

punjab

ETV Bharat / city

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਗ਼ੈਰ-ਸੰਵਿਧਾਨਕ: ਸਿੱਧੂ - ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ

ਪੰਜਾਬ ਭਵਨ ਵਿੱਚ ਅੱਜ ਨਵਜੋਤ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫ਼ਰੰਸ ਵਿੱਚ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ। ਇਸ ਕਾਨਫ਼ਰੰਸ ਵਿੱਚ ਸਿੱਧੂ ਨੇ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।

ਫ਼ੋਟੋ
ਫ਼ੋਟੋ

By

Published : Mar 4, 2021, 5:53 PM IST

ਚੰਡੀਗੜ੍ਹ: ਪੰਜਾਬ ਭਵਨ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿੱਚ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ। ਇਸ ਕਾਨਫਰੰਸ ਵਿੱਚ ਸਿੱਧੂ ਨੇ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕੇਂਦਰ ਸਰਕਾਰ ਨੇ ਕੋਈ ਆਦੇਸ਼ ਜਾਰੀ ਕੀਤੀ ਹੈ ਤਾਂ ਸੂਬਾ ਸਰਕਾਰਾਂ ਨੇ ਉਸ ਦਾ ਵਿਰੋਧ ਕਰ ਉਸ ਨੂੰ ਨਾਕਾਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਨੇ ਕੇਂਦਰ ਦੇ ਆਦੇਸ਼ ਨੂੰ ਲੋਕਤੰਤਰ ਤਾਕਤ ਨੂੰ ਵਰਤ ਕੇ ਨਾਕਾਰਿਆ ਹੈ। ਫਿਰ ਚਾਹੇ ਉਹ ਮੁੱਦਾ ਕਾਵੇਰੀ ਰਿਵਰ ਵਾਟਰ ਹੋਵੇ, ਐਸਵਾਈਐਲ ਹੋਵੇ ਜਾਂ ਸੀਏਏ, ਐਨਆਰਸੀ ਬਿੱਲ ਹੋਵੇ ਸੂਬਾ ਸਰਕਾਰਾਂ ਨੇ ਇਨ੍ਹਾਂ ਮੁੱਦਿਆਂ ਨੇ ਸਿਰੇ ਤੋਂ ਨਾਕਾਰਿਆ ਹੈ ਤੇ ਇਸ ਨੂੰ ਆਪਣੇ ਸੂਬੇ ਵਿੱਚ ਲਾਗੂ ਹੋਣ ਤੋਂ ਰੋਕਿਆ ਹੈ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਗ਼ੈਰ-ਸੰਵਿਧਾਨਕ: ਸਿੱਧੂ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿਹੜੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਆਈ ਹੈ ਇਹ ਗ਼ੈਰ-ਸੰਵਿਧਾਨਕ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਨੇ ਇਹ ਕਾਨੂੰਨ ਬਣਾ ਕੇ ਸੂਬਾ ਸਰਕਾਰਾਂ ਵੱਲੋਂ ਕਾਨੂੰਨ ਬਣਾਉਣ ਦੇ ਅਧਿਕਾਰ ਉੱਤੇ ਹਮਲਾ ਕੀਤਾ ਹੈ।

ਇਹ ਵੀ ਪੜ੍ਹੋ:ਚਿਰਾਂ ਮਗਰੋਂ ਨਵਜੋਤ ਸਿੱਧੂ ਮੀਡੀਆ ਦੇ ਰੂ-ਬ-ਰੂ, ਕੇਂਦਰ ਨੂੰ ਲਿਆ ਆੜੇ ਹੱਥੀਂ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਰਾਜਸਥਾਨ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਕੇ ਕੇਂਦਰ ਦਾ ਕਾਨੂੰਨ ਦਾ ਸਖ਼ਤ ਵਿਰੋਧ ਕੀਤਾ ਹੈ। ਜੋ ਕਿ ਸ਼ਲਾਘਾਯੋਗ ਹੈ।

ABOUT THE AUTHOR

...view details